PM ਮੋਦੀ ਦੀ ਦੂਜੀ ਵਰਚੂਅਲ ਰੈਲੀ ਰੱਦ, ਹੁਣ ਪੰਜਾਬ ਆ ਕੇ ਕਰਨਗੇ ਚੋਣ ਪ੍ਰਚਾਰ
Published : Feb 9, 2022, 11:38 am IST
Updated : Feb 9, 2022, 12:41 pm IST
SHARE ARTICLE
PM's Virtual Rally Cancelled
PM's Virtual Rally Cancelled

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਪੰਜਾਬ ਵਿਚ ਹੋਣ ਵਾਲੀ ਦੂਜੀ ਵਰਚੁਅਲ ਰੈਲੀ ਰੱਦ ਕਰ ਹੋ ਗਈ ਹੈ।


ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਪੰਜਾਬ ਵਿਚ ਹੋਣ ਵਾਲੀ ਦੂਜੀ ਵਰਚੁਅਲ ਰੈਲੀ ਰੱਦ ਕਰ ਹੋ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਹਨਾਂ ਨੇ ਜਲੰਧਰ, ਕਪੂਰਥਲਾ ਅਤੇ ਬਠਿੰਡਾ ਦੇ ਵੋਟਰਾਂ ਨੂੰ ਸੰਬੋਧਨ ਕਰਨਾ ਸੀ। ਹਾਲਾਂਕਿ ਇਸ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਹੁਣ ਨਰਿੰਦਰ ਮੋਦੀ 14 ਫਰਵਰੀ ਨੂੰ ਪੰਜਾਬ ਆਉਣਗੇ। ਹਾਲਾਂਕਿ ਉਹਨਾਂ ਦੀ ਰੈਲੀ ਦੇ ਸਥਾਨ ਬਾਰੇ ਅਜੇ ਕੁਝ ਵੀ ਤੈਅ ਨਹੀਂ ਹੋਇਆ ਹੈ।

Narendra Modi Narendra Modi

ਇਸ ਦੀ ਪੁਸ਼ਟੀ ਕਰਦਿਆਂ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਪੀਐਮ ਮੋਦੀ ਪੰਜਾਬ ਵਿਚ ਰੈਲੀ ਕਰਨਗੇ। ਜਲਦੀ ਹੀ ਭਾਜਪਾ ਹਾਈਕਮਾਂਡ ਉਹਨਾਂ ਦੀ ਰੈਲੀ ਦੇ ਸਥਾਨ ਬਾਰੇ ਫੈਸਲਾ ਕਰੇਗੀ। ਇਹ ਰੈਲੀ ਬਹੁਤ ਅਹਿਮ ਮੰਨੀ ਜਾ ਰਹੀ ਹੈ  ਕਿਉਂਕਿ ਪ੍ਰਧਾਨ ਮੰਤਰੀ 5 ਜਨਵਰੀ ਨੂੰ ਸੁਰੱਖਿਆ ਵਿਚ ਕੁਤਾਹੀ ਤੋਂ ਬਾਅਦ ਰੈਲੀ ਨੂੰ ਸੰਬੋਧਨ ਕੀਤੇ ਬਿਨ੍ਹਾਂ ਵਾਪਸ ਪਰਤ ਗਏ ਸਨ।

 PM ModiPM Modi

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੀ ਵਰਚੂਅਲ ਰੈਲੀ ਵਿਚ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੇ ਵੋਟਰਾਂ ਨੂੰ ਸੰਬੋਧਨ ਕੀਤਾ। ਜਿਸ ਵਿਚ ਪੀਐਮ ਨੇ ਸਿੱਖ ਕਤਲੇਆਮ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ। ਪੀਐਮ ਨੇ ਕਿਹਾ ਕਿ ਕਾਂਗਰਸ ਨੇ ਸੱਤਾ ਲਈ ਪੰਜਾਬ ਨੂੰ ਦਹਿਸ਼ਤ ਦੀ ਅੱਗ ਵਿਚ ਸੁੱਟ ਦਿੱਤਾ। ਉਹਨਾਂ ਕਿਹਾ ਕਿ ਕਾਂਗਰਸ ਕਰਤਾਰਪੁਰ ਸਾਹਿਬ ਨੂੰ ਭਾਰਤ ਵਿਚ ਨਹੀਂ ਰੱਖ ਸਕੀ ਪਰ ਅਸੀਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement