ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਦੀ ਰੇਲਵੇ ਟਰੈਕ ਕੋਲੋਂ ਮਿਲੀ ਲਾਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿਛਲੇ 2 ਦਿਨਾਂ ਤੋਂ ਘਰੋਂ ਸੀ ਗਾਇਬ

photo

 

ਮਲੋਟ : ਖਿਡਾਰੀ ਤੋਂ ਗੈਂਗਸਟਰ ਬਣੇ ਹਰਜਿੰਦਰ ਸਿੰਘ ਵਿੱਕੀ ਗੌਂਡਰ ਦੇ ਪਿਤਾ ਦੀ ਰੇਲਵੇ ਲਾਈਨ ਕੋਲੋਂ ਭੇਰਭਰੇ ਹਾਲਾਤ ਵਿਚ ਲਾਸ਼ ਮਿਲੀ ਹੈ। ਇਹ ਆਤਮ ਹੱਤਿਆ ਹੈ ਜਾਂ ਕਤਲ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ:ਪੈਰਾਂ ਭਾਰ ਬੈਠਣ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਹੁੰਦੀਆਂ ਹਨ ਦੂਰ

 ਮ੍ਰਿਤਕ ਦੀ ਪਹਿਚਾਣ ਮਹਿਲ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਹਿਲ ਸਿੰਘ ਪਿਛਲੇ 2 ਦਿਨਾਂ ਤੋਂ ਘਰੋਂ ਗਾਇਬ ਸੀ। ਮੰਗਲਵਾਰ ਸਵੇਰੇ ਢਾਈ ਵਜੇ ਜੀ.ਆਰ.ਪੀ ਮਲੋਟ ਨੂੰ ਕਬਰਵਾਲਾ ਅਤੇ ਡੱਬਵਾਲੀ ਢਾਬ ਨੇੜੇ ਰੇਲਵੇ ਲਾਈਨ 'ਤੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ।

ਇਹ ਵੀ ਪੜ੍ਹੋ:ਪੰਜਾਬ ਦੇ ਜ਼ਖ਼ਮੀ ਸਿੱਖਾਂ ਨਾਲ ਉਨ੍ਹਾਂ ਦੀ ਅਪਣੀ ਰਾਜਧਾਨੀ ਵਿਚ ਏਨੀ ਬੇਕਦਰੀ!!

ਚੌਕੀ ਇੰਚਾਰਜ ਸੁਖਪਾਲ ਸਿੰਘ ਨੇ ਲਾਸ਼ ਸਿਵਲ ਹਸਪਤਾਲ ਲਿਆ ਕਿ ਮੋਰਚਰੀ ਵਿਚ ਰੱਖ ਦਿੱਤੀ ਅਤੇ ਇਸ ਸਬੰਧੀ ਆਸ ਪਾਸ ਪਿੰਡਾਂ ਵਿਚ ਮ੍ਰਿਤਕ ਦਾ ਹੁਲੀਆ ਦੱਸ ਕਿ ਸੂਚਿਤ ਕਰ ਦਿੱਤਾ ਗਿਆ। ਕੱਲ੍ਹ ਸ਼ਾਮ ਵਿੱਕੀ ਗੌਂਡਰ ਦੇ ਦੋ ਚਾਚਿਆਂ ਜਗਦੀਸ਼ ਸਿੰਘ ਅਤੇ ਬਖਸ਼ੀਸ਼ ਸਿੰਘ ਨੇ ਮਲੋਟ ਸਰਕਾਰੀ ਹਸਪਤਾਲ ਮਲੋਟ ਵਿਖੇ ਮ੍ਰਿਤਕ ਦੀ ਸ਼ਨਾਖ਼ਤ ਕੀਤੀ |