ਮਨਜਿੰਦਰ ਸਿੰਘ ਸਿਰਸਾ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸ਼ੀਰਵਾਦ, ਸਰੋਪਾਓ ਦੀ ਕੀਤੀ ਬਖਸ਼ਿਸ਼
ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਸਿਰਸਾ ਨੂੰ ਕੀਤਾ ਸਨਮਾਨਿਤ
Giani Harpreet Singh blessed Manjinder Singh Sirsa, bestowed him with saropas
ਨਵੀਂ ਦਿੱਲੀ: ਦਿੱਲੀ ਦੇ ਰਾਜੌਰੀ ਗਾਰਡਨ ਹਲਕੇ ਤੋਂ ਵਿਧਾਇ ਬਣੇ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਦੀ ਜਾਣਕਾਰੀ ਖੁਦ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾ ਕੇ ਦਿੱਤੀ।
ਐਕਸ 'ਤੇ ਪੋਸਟ ਪਾਉਂਦਿਆਂ ਸਿਰਸਾ ਨੇ ਕਿਹਾ ਕਿ ਅੱਜ "ਸ੍ਰੀ ਬੰਗਲਾ ਸਾਹਿਬ ਗੁਰਦੁਆਰੇ ਵਿਖੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਪਵਿੱਤਰ ਸਰੋਪਾ ਪ੍ਰਾਪਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਦੇ ਆਸ਼ੀਰਵਾਦ ਅਤੇ ਮਾਰਗਦਰਸ਼ਨ ਸੇਵਾ ਪ੍ਰਤੀ ਅਟੁੱਟ ਸਮਰਪਣ ਨੂੰ ਪ੍ਰੇਰਿਤ ਕਰਦੇ ਹਨ। ਗੁਰੂ ਸਾਹਿਬ ਸਾਨੂੰ ਨਿਮਰਤਾ ਅਤੇ ਸ਼ਰਧਾ ਨਾਲ ਸੇਵਾ ਕਰਨ ਦੀ ਤਾਕਤ ਬਖਸ਼ਣ।"