ਪਿੰਡ ਸਭਰਾ ਵਿਖੇ ਵਾਪਰਿਆ ਭਿਆਨਕ ਹਾਦਸਾ, ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਾਦਸੇ ਦੌਰਾਨ 1 ਵਿਅਕਤੀਆਂ ਦੀ ਹੋਈ ਮੌਤ, ਕਈ ਜ਼ਖ਼ਮੀ

Horrific accident in village Sabra, roof collapses during a prayer held at home, 2 dead, many injured

ਹਰੀਕੇ ਪੱਤਣ: ਤਰਨਤਾਰਨ ਦੇ ਪਿੰਡ ਸਭਰਾ 'ਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਘਰ 'ਚ ਰੱਖੇ ਸਹਿਜ ਪਾਠ ਦੇ ਭੋਗ ਮੌਕੇ ਘਰ ਦੀ ਛੱਤ ਡਿੱਗ ਗਈ, ਜਿੱਥੇ  20 ਤੋਂ 22 ਜਣੇ ਘਰ ਦੀ ਛੱਤ ਹੇਠਾਂ ਆ ਗਏ। ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹਰਭਜਨ ਸਿੰਘ ਉਰਫ ਲਵਲੀ ਪੁੱਤਰ ਭਗਵਾਨ ਸਿੰਘ ਦੇ ਘਰ ਵਿਖੇ ਸਹਿਜ ਪਾਠ ਦਾ ਭੋਗ ਸੀ ਅਤੇ ਅਨੇਕਾਂ ਲੋਕ ਉਨ੍ਹਾਂ ਦੇ ਘਰ ਆਏ ਹੋਏ ਸਨ।

 ਛੱਤ ਕਾਫ਼ੀ ਪੁਰਾਣੀ ਸੀ ਜਿਸ ਕਾਰਨ ਉਹ ਡਿੱਗ ਗਈ ਅਤੇ 20 ਤੋਂ 22 ਜਣੇ ਛੱਤ ਦੇ ਹੇਠਾਂ ਆ ਗਏ । ਇਸ ਦੌਰਾਨ ਲੋਕਾਂ ਦਾ ਚੀਕ-ਚਿਹਾੜਾ ਪੈ ਗਿਆ ਅਤੇ ਮੌਕੇ 'ਤੇ ਐਬੂਲੈਂਸ ਬੁਲਾ ਕੇ ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਵਰਨਣਯੋਗ ਹੈ ਕਿ ਇਹ ਛੱਤ ਕਰੀਬ 25-30 ਸਾਲ ਪਹਿਲਾਂ ਦੀ ਪਈ ਹੋਈ ਸੀ, ਜਿਸ ਕਰਕੇ ਇਹ ਹਾਦਸਾ ਵਾਪਰ ਗਿਆ। ਹਾਦਸੇ ਵਿਚ ਠੇਕੇਦਾਰ ਸ਼ਿੰਗਾਰ ਸਿੰਘ ਦੀ ਲੱਤ ਟੁੱਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਅਨੇਕਾਂ ਲੋਕ ਇਸ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪੱਟੀ ਅਤੇ ਸੰਧੂ ਹਸਪਤਾਲ ਪੱਟੀ ਵਿਖੇ ਦਾਖਲ ਕਰਵਾਇਆ ਗਿਆ ਹੈ।