ਅਮਰੀਕਾ ਤੋਂ ਡਿਪੋਰਟ ਹੋਏ ਲਹਿਰਾਗਾਗਾ ਦੇ ਨੌਜਵਾਨ ਨੂੰ ਮਿਲਣ ਪਹੁੰਚੇ ਮੰਤਰੀ ਬਰਿੰਦਰ ਗੋਇਲ
ਅਮਰੀਕਾ ਤੋਂ ਡਿਪੋਰਟ ਹੋਏ ਲਹਿਰਾਗਾਗਾ ਦੇ ਨੌਜਵਾਨ ਨੂੰ ਮਿਲਣ ਪਹੁੰਚੇ ਮੰਤਰੀ ਬਰਿੰਦਰ ਗੋਇਲ
ਅਮਰੀਕਾ ਤੋਂ ਡਿਪੋਰਟ ਹੋਏ ਲਹਿਰਾਗਾਗਾ ਦੇ ਪਿੰਡ ਗੁਰਨੇ ਖ਼ੁਰਦ ਦੇ ਨੌਜਵਾਨ ਇੰਦਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਰਿੰਦਰ ਗੋਇਲ ਮਿਲਣ ਪਹੁੰਚੇ। ਇਸ ਦੌਰਾਨ ਇੰਦਰਜੀਤ ਸਿੰਘ ਨੇ ਮੰਤਰੀ ਗੋਇਲ ਨੂੰ ਆਪਣੀ ਹੱਡਬੀਤੀ ਸੁਣਾਈ। ਮੀਡੀਆ ਨਾਲ ਗੱਲਬਾਤ ਦੌਰਾਨ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਅਮਰੀਕਾ ਨੂੰ ਪਹਿਲਾ ਸੋਚਣਾ ਚਾਹੀਦਾ ਸੀ ਕਿ ਸਾਡੇ ਦੇਸ਼ ਵਿਚ ਗ਼ੈਰ-ਕਾਨੂੰਨੀ ਲੋਕਾਂ ਨੂੰ ਐਂਟਰ ਹੋਣਾ ਚਾਹੀਦਾ ਹੈ ਜਾਂ ਨਹੀਂ।
ਉਨ੍ਹਾਂ ਕਿਹਾ ਕਿ ਬਹੁਤ ਲੋਕ ਅਜਿਹੇ ਨੇ ਜਿੰਨਾ ਨੇ ਆਪਣੀਆਂ ਜ਼ਮੀਨਾਂ ਵੇਚ ਕੇ ਜਾਂ ਗਹਿਣੇ ਕਰਕੇ ਆਪਣੇ ਬੱਚਿਆਂ ਨੂੰ ਭੇਜਿਆ, ਪਰ ਅਮਰੀਕਾ ਨੇ ਬੜੇ ਗ਼ਲਤ ਤਰੀਕੇ ਨਾਲ ਪੰਜਾਬੀਆਂ ਨੂੰ ਡੀਪੋਰਟ ਕੀਤਾ। ਉਨ੍ਹਾਂ ਕਿਹਾ ਕਿ ਅਮਰੀਕਾ ਵੱਲੋਂ ਨੌਜਵਾਨਾਂ ਨੂੰ ਮੁਲਜ਼ਮਾਂ ਦੀ ਤਰ੍ਹਾਂ ਪੈਰਾਂ ਵਿਚ ਬੇੜੀਆਂ ਪਾ ਕੇ ਇੰਡੀਆ ਦੀ ਧਰਤੀ ਤੇ ਭੇਜਿਆ ਗਿਆ। ਜਿਸ ਤਰ੍ਹਾਂ ਅਮਰੀਕਾ ਨੇ ਪ੍ਰਵਾਸੀਆਂ ਨਾਲ ਵਤੀਰਾ ਕੀਤਾ ਹੈ, ਉਸ ਲਈ ਸਿੱਧੇ ਤੌਰ ਤੇ ਜ਼ਿੰਮੇਵਾਰ ਕੇਂਦਰ ਸਰਕਾਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਤੇ ਜਹਾਜ਼ ਨੂੰ ਉਤਾਰਨ ਦੀ ਬਿਜਾਏ ਦਿੱਲੀ ਉਤਾਰਨਾ ਚਾਹੀਦਾ ਸੀ, ਜੋ ਕਿ ਕੇਂਦਰ ਨੇ ਨਹੀਂ ਉਤਾਰਿਆ। ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੇਂਦਰ ਸਰਕਾਰ ਨੇ ਹਮੇਸ਼ਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਅਮਰੀਕਾ ਤੋਂ ਆਏ ਹਨ, ਉਨ੍ਹਾਂ ਲਈ ਪੰਜਾਬ ਸਰਕਾਰ ਕੁਝ ਨਾ ਕੁਝ ਕਰੇਗੀ, ਪਰ ਇਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੈ, ਕੇਂਦਰ ਸਰਕਾਰ ਨੂੰ ਇਹਨਾਂ ਨੌਜਵਾਨਾਂ ਵੱਲ ਧਿਆਨ ਦੇਣਾ ਚਾਹੀਦਾ ਹੈ।