ਐਸ.ਐਸ.ਏ, ਰਮਸਾ ਅਤੇ 5178 ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫ਼ੀਕੇਸ਼ਨ ਜਾਰੀ : ਸੋਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਮ੍ਰਿਤਸਰ : ਸਿਖਿਆ ਮੰਤਰੀ ਓ.ਪੀ. ਸੋਨੀ ਨੇ ਦਸਿਆ ਹੈ ਕਿ ਹਾਲ ਹੀ ਵਿਚ ਹੋਈ ਕੈਬਨਿਟ ਮੀਟਿੰਗ ਦੇ ਫ਼ੈਸਲੇ ਅਨੁਸਾਰ 5178, ਐਸ.ਐਸ.ਏ. ਅਤੇ ਰਮਸਾ ਅਧਿਆਪਕਾਂ...

OP Soni

ਅੰਮ੍ਰਿਤਸਰ : ਸਿਖਿਆ ਮੰਤਰੀ ਓ.ਪੀ. ਸੋਨੀ ਨੇ ਦਸਿਆ ਹੈ ਕਿ ਹਾਲ ਹੀ ਵਿਚ ਹੋਈ ਕੈਬਨਿਟ ਮੀਟਿੰਗ ਦੇ ਫ਼ੈਸਲੇ ਅਨੁਸਾਰ 5178, ਐਸ.ਐਸ.ਏ. ਅਤੇ ਰਮਸਾ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਨੋਟੀਫ਼ੀਕੇਸ਼ਨ ਜਾਰੀ ਕਰ ਦਿਤਾ ਗਿਆ ਹੈ, ਜਿਸ ਵਿਚ ਇਨ੍ਹਾਂ ਦਾ ਪ੍ਰੋਬੇਸ਼ਨ ਪੀਰੀਅਡ ਤਿੰਨ ਸਾਲ ਤੋਂ ਘੱਟ ਕਰ ਕੇ 2 ਸਾਲ ਕਰ ਦਿਤਾ ਗਿਆ ਹੈ। 

ਉਨ੍ਹਾਂ ਦਸਿਆ ਕਿ ਉਕਤ ਅਧਿਆਪਕਾਂ ਦੀਆਂ ਹੋਰ ਮੰਗਾਂ ਦੇ ਹੱਲ ਲਈ ਉਚ-ਤਾਕਤੀ ਕਮੇਟੀ ਗਠਤ ਕੀਤੀ ਗਈ ਹੈ, ਜੋ ਕਿ ਤਿੰਨ ਮਹੀਨਿਆਂ ਵਿਚ ਅਪਣੀ ਰੀਪੋਰਟ ਕੈਬਨਿਟ ਨੂੰ ਦੇਵੇਗੀ ਜਿਸ ਉਤੇ ਕੈਬਨਿਟ ਅਗਲਾ ਫ਼ੈਸਲਾ ਲਵੇਗੀ। ਸੋਨੀ ਨੇ ਦਸਿਆ ਕਿ ਸਿਖਿਆ ਵਿਭਾਗ ਵਿਚ ਕੰਮ ਕਰਦੇ ਨਾਨ-ਟੀਚਿੰਗ ਅਮਲੇ, ਜਿਨ੍ਹਾਂ ਦੀਆਂ ਸੇਵਾਵਾਂ ਨਿਯਮਤ ਨਹੀਂ ਹੋਈਆਂ, ਨੂੰ ਵੀ ਛੇਤੀ ਪੱਕਾ ਕੀਤਾ ਜਾਵੇਗਾ।

ਸੋਨੀ ਨੇ ਪੰਜਾਬ ਸਕੂਲ ਸਿਖਿਆ ਬੋਰਡ ਦੀਆਂ ਚਲ ਰਹੀਆਂ ਪ੍ਰੀਖਿਆਵਾਂ ਬਾਰੇ ਬੋਲਦੇ ਦਸਿਆ ਕਿ ਪੇਪਰਾਂ ਵਿਚ ਨਕਲ ਉਤੇ ਸੌ ਫ਼ੀ ਸਦੀ ਕੰਟਰੋਲ ਕੀਤਾ ਗਿਆ ਹੈ ਅਤੇ ਸਿਖਿਆ ਵਿਭਾਗ ਦੇ ਸੈਕਟਰੀ, ਡੀ.ਪੀ.ਆਈ. ਬੋਰਡ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਉਡਣ ਦਸਤੇ ਲਗਾਤਾਰ ਨਕਲ ਰੋਕਣ ਲਈ ਕੰਮ ਕਰ ਰਹੇ ਹਨ। ਉਨਾਂ ਦੱਸਿਆ ਕਿ ਸੋਸ਼ਲ ਮੀਡੀਆ ਉਤੇ ਪੇਪਰ ਲੀਕ ਹੋਣ ਦਾ ਪੈ ਰਿਹਾ ਰੌਲਾ ਨਿਰਅਧਾਰ ਹੈ ਅਤੇ ਇਸ ਸਬੰਧੀ ਕੰਟਰੋਲਰ ਪ੍ਰੀਖਿਆਵਾਂ ਬਕਾਇਦਾ ਪੜਤਾਲ ਕਰ ਕੇ ਬਿਆਨ ਦੇ ਚੁੱਕੇ ਹਨ।