ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਗਠਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

Gobind Singh Longowal

ਅੰਮ੍ਰਿਤਸਰ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ,ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ,ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਇਕਬਾਲ ਸਿੰਘ ਮੈਂਬਰ ਹੋਣਗੇ।

ਇਸ ਕਮੇਟੀ ਦੇ ਕੋ-ਅਰਡੀਨੇਟਰ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੈਂਬਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਹੋਣਗੇ। ਇਹ ਕਮੇਟੀ ਸਮੂਹ ਸਿੱਖ ਜਥੇਬੰਦੀਆਂ ਨਾਲ ਸੰਪਰਕ ਕਰ ਕੇ 2 ਨਾਵਾਂ ਦੀ ਸਿਫ਼ਾਰਸ਼ ਕਰੇਗੀ। ਕਮੇਟੀ ਨੇ ਕਿਹਾ ਕਿ ਸਮੂਹ ਰਾਜਨੀਤਕ ਦਲ ਤੇ ਸਿੱਖ ਜਥੇਬੰਦੀਆਂ ਇਕੋ ਸਟੇਜ ਸਾਂਝੀ ਕਰਨ। ਪਿਛਲੇ ਦਿਨੀਂ ਹੁਸ਼ਿਆਰਪੁਰ ਵਿਖੇ ਤਿੰਨ ਨੌਜਵਾਨਾਂ ਨੂੰ ਸਿਰਫ਼ ਧਾਰਮਿਕ ਸਾਹਿਤ ਰੱਖਣ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਦਿੱਤੀ ਗਈ ,ਇਸ ਕਾਰਵਾਈ 'ਤੇ ਅਫ਼ਸੋਸ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਨ੍ਹਾਂ ਨੌਜਵਾਨਾਂ ਦੀ ਕਾਨੂੰਨੀ ਅਤੇ ਆਰਥਿਕ ਸਹਾਇਤਾ ਕੀਤੀ ਜਾਵੇ।

ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਿਲ ਕੇ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਗਿਆਨੀ ਇਕਬਾਲ ਸਿੰਘ 'ਤੇ ਲੱਗੇ ਦੋਸ਼ਾਂ ਦੀ ਜਾਂਚ ਸਬੰਧੀ ਬਣਾਈ ਗਈ ਕਮੇਟੀ ਨੂੰ 15 ਦਿਨ 'ਚ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੌਰਾਨ 14 ਮਾਰਚ ਨੂੰ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵਾਤਾਵਰਨ ਦਿਵਸ ਵਜੋਂ ਮਨਾਉਣ ਦਾ ਆਦੇਸ਼ ਦਿੱਤਾ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 200 ਬੂਟੇ ਅੰਬਾਂ ਦੇ ਲਾਏ ਜਾਣਗੇ।