ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ (ਅ) ਨੇ ਸਿੰਘਾਂ ਦਾ ਜਥਾ ਕੀਤਾ ਰਵਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖਾਲਿਸਤਾਨ ਅਤੇ ਬਾਹਰੋਂ ਆਉਣ ਵਾਲੇ ਪੈਸੇ ਤੇ ਕੀ ਬੋਲੇ ਸਿਮਰਨਜੀਤ ਸਿੰਘ ਮਾਨ

Simranjit singh maan

ਅੰਮ੍ਰਿਤਸਰ: ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਦੀ ਰਿਹਾਈ ਲਈ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਕ ਮਾਰਚ ਦੇ ਰੂਪ ਵਿਚ ਇਕ ਜਥਾ ਦਿੱਲੀ ਨੂੰ ਤੋਰਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਥਾਵਾਂ ਤੋਂ  ਰੋਸ ਮਾਰਚ ਵਜੋਂ ਸਿੰਘਾਂ ਦੇ ਜਥੇ ਗ੍ਰਿਫ਼ਤਾਰੀਆਂ ਦੇਣ ਲਈ ਦਿੱਲੀ ਭੇਜ ਰਹੇ ਹਾਂ ਕਿ ਜੇਕਰ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰੇਗੀ ਤਾਂ ਅਸੀਂ ਵੀ ਗ੍ਰਿਫਤਾਰੀਆਂ ਦੇ ਕੇ  ਸਿੱਖ ਕੌਮ ਦੇ ਨਾਲ ਖੜ੍ਹੇ ਹਾਂ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ  ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਚੋਣਾਂ ਲੜਾਂਗੇ  ਤੇ ਬਾਦਲ ਦਲ ਦੇ ਆਗੂਆਂ ਨੂੰ ਦੱਸਾਂਗੇ ਕਿ ਕਿਸ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਮ ਇਮਾਨਦਾਰੀ ਨਾਲ ਕੀਤੇ ਜਾ ਸਕਣਗੇ । ਇਸ ਮੌਕੇ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੀ ਵੀ ਗੱਲ ਆਖੀ  ਕੀ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਹੀ ਦਿੱਤੇ ਬਿਆਨਾਂ ਤੋਂ ਵਾਰ-ਵਾਰ ਫਿਸਲ ਰਹੀ ਹੈ।

ਕੇਂਦਰ ਸਰਕਾਰ ਵੱਲੋਂ ਲਗਾਏ ਜਾ ਰਹੇ ਇਲਜ਼ਾਮਾਂ ਕਿ ਦਿੱਲੀ ਦੇ ਬਾਰਡਰਾਂ ਤੇ ਲੱਗਿਆ ਧਰਨਾ ਖਾਲਿਸਤਾਨੀਆਂ ਦਾ ਹੈ ਅਤੇ ਬਾਹਰੋਂ ਪੈਸਾ ਆਉਂਦਾ ਹੈ ਦੀ ਗੱਲ ਕਰਦਿਆਂ ਸਰਦਾਰ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਾਲੇ ਸਾਰੇ ਹੀ ਮਾਂ ਲਕਸ਼ਮੀ ਦੀ ਪੂਜਾ ਕਰਦੇ ਹਨ। ਬਾਹਰੋਂ ਪੈਸਾ ਆਉਣ ਵਾਲੀ ਗੱਲ ਬਾਰੇ ਉਨ੍ਹਾਂ ਕਿਹਾ ਕਿ ਸਾਰੀਆਂ ਹੀ  ਜਥੇਬੰਦੀਆਂ ਬਾਹਰੋਂ ਪੈਸੇ ਮੰਗਵਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਾਹਿਬ ਦੱਸਣ ਕੀ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਲਈ ਬਾਹਰੋਂ ਫੰਡ ਨਹੀਂ ਆਉਂਦਾ।

ਸ੍ਰੀ ਅੰਮ੍ਰਿਤਸਰ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਤੋਂ  ਦੂਜਾ ਜਥਾ ਦਮਦਮਾ ਸਾਹਿਬ ਤੇ ਤੀਜਾ  ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਤੇ ਅਗਲਾ ਜਥਾ 16 ਮਾਰਚ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਤੋਂ  ਦਿੱਲੀ ਲਈ ਰਵਾਨਾ ਕੀਤਾ ਜਾਵੇਗਾ ਤੇ ਹੋਰ ਵੀ ਕਈ ਤਰ੍ਹਾਂ ਦੀਆਂ ਵਾਰਤਲਾਪ ਸਾਂਝੀਆਂ ਕੀਤੀਆਂ