ਭਾਰਤ-ਪਾਕਿ ਸਰਹੱਦ 'ਤੇ BSF ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ

ਏਜੰਸੀ

ਖ਼ਬਰਾਂ, ਪੰਜਾਬ

ਬਰਾਮਦ ਹੋਏ ਹੈਰੋਇਨ ਦੇ 9 ਪੈਕਟਾਂ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 45 ਕਰੋੜ

BSF seizes heroin worth crores of rupees

ਫ਼ਿਰੋਜ਼ਪੁਰ  : ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਬੀ.ਐੱਸ.ਐੱਫ. ਨੇ ਹੈਰੋਇਨ ਦੇ 9 ਪੈਕਟ ਬਰਾਮਦ ਕੀਤੇ ਹਨ, ਜਿਨ੍ਹਾਂ ਦਾ ਵਜ਼ਨ ਕਰੀਬ 9 ਕਿਲੋ ਦੱਸਿਆ ਜਾ ਰਿਹਾ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।

ਸੂਤਰਾਂ ਅਨੁਸਾਰ ਫ਼ਿਰੋਜ਼ਪੁਰ ਸਰਹੱਦ 'ਤੇ ਬੀ.ਓ.ਪੀ. ਮੱਬੋਕੇ ਇਲਾਕੇ ਵਿੱਚ ਬੀ.ਐਸ.ਐਫ. ਦੀ 136 ਬਟਾਲੀਅਨ ਦੇ ਜਵਾਨਾਂ ਨੇ ਸ਼ੱਕੀ ਗਤੀਵਿਧੀਆਂ ਦੇਖੀਆਂ ਅਤੇ ਜਦੋਂ ਇਲਾਕੇ 'ਚ ਤਲਾਸ਼ੀ ਅਭਿਆਨ ਚਲਾਇਆ ਗਿਆ ਤਾਂ ਉਥੋਂ ਨੀਲੇ ਅਤੇ ਚਿੱਟੇ ਰੰਗ ਦੇ 2 ਪਲਾਸਟਿਕ ਦੇ ਥੈਲੇ ਮਿਲੇ, ਜਿਨ੍ਹਾਂ ਨੂੰ ਖੋਲ੍ਹ ਕੇ ਦੇਖਿਆ ਤਾਂ ਉਸ 'ਚੋਂ ਨੀਲੇ ਰੰਗ ਦੇ ਬੈਗ ਵਿਚੋਂ 4 ਅਤੇ ਚਿੱਟੇ ਰੰਗ ਦੇ ਬੈਗ 'ਚੋਂ 5 ਪੈਕੇਟ ਹੈਰੋਇਨ ਬਰਾਮਦ ਹੋਈ ਹੈ।

ਇਹ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਗਈ ਹੈ ਜਿਸ ਨੂੰ ਭਾਰਤੀ ਸਮੱਗਲਰਾਂ ਵੱਲੋਂ ਅੱਗੇ ਸਪਲਾਈ ਕੀਤਾ ਜਾਣਾ ਸੀ ਅਤੇ ਬੀਐਸਐਫ ਨੇ ਹੈਰੋਇਨ ਦੀ ਖੇਪ ਨੂੰ ਫੜ ਕੇ ਇੱਕ ਵਾਰ ਫਿਰ ਪਾਕਿਸਤਾਨੀ ਅਤੇ ਭਾਰਤੀ ਸਮੱਗਲਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ।