ਬਾਦਲ ਪਿਓ-ਪੁੱਤ ਨੂੰ ਗ੍ਰਿਫ਼ਤਾਰੀ ਦਾ ਡਰ, ਅਗਾਊਂ ਜ਼ਮਾਨਤ ਲਈ ਦਾਖਲ ਕੀਤੀ ਅਰਜ਼ੀ
ਪਟੀਸ਼ਨ ਦੀ ਸੁਣਵਾਈ 14 ਮਾਰਜ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ 'ਚ ਕੀਤੀ ਜਾਵੇਗੀ
ਫਰੀਦਕੋਟ : ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ ਹੁਣ ਬਾਦਲ ਪੁਓ ਪੁੱਤ ਨੂੰ ਗ੍ਰਿਫ਼ਤਾਰੀ ਦਾ ਡਰ ਸਤਾ ਰਿਹਾ ਹੈ ਕਿਉਂਕਿ ਅੱਜ ਉਹਨਾਂ ਨੇ ਫਰੀਦਕੋਟ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਰਜ ਕਰਵਾਈ ਹੈ। ਜਿਸ ਦੀ ਸੁਣਵਾਈ 14 ਮਾਰਜ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ 'ਚ ਕੀਤੀ ਜਾਵੇਗੀ
ਜ਼ਿਕਰਯੋਗ ਹੈ ਕਿ ਫਰੀਦਕੋਟ ਦੀ ਅਦਾਲਤ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੇਸ਼ ਕੀਤੀ ਗਈ ਚਾਰਜਸ਼ੀਟ 'ਤੇ ਸੁਣਵਾਈ ਤੋਂ ਬਾਅਦ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਇਲਾਵਾ 5 ਪੁਲਿਸ ਅਧਿਕਾਰੀਆਂ ਨੂੰ 23 ਮਾਰਚ ਨੂੰ ਅਦਾਲਤ 'ਚ ਪੇਸ਼ ਹੋਣ ਲਈ ਸੰਮਨ ਭੇਜ ਗਏ ਸਨ।
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਐਸਆਈਟੀ ਨੇ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਦੱਸ ਦਈਏ ਕਿ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ SIT ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਸੀ।