ਦੁਖਦਾਇਕ ਖ਼ਬਰ : ਪੱਟੀ ’ਚ ਘਰ ਦੀ ਛੱਤ ਤੋਂ ਡਿੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਇਸ ਮੰਦਭਾਗੀ ਘਟਨਾ ਤੋਂ ਬਾਅਦ ਪੱਟੀ ਸ਼ਹਿਰ 'ਚ ਸੋਗ ਦੀ ਲਹਿਰ ਦੋੜ ਪਈ ਹੈ।
ਤਰਨਤਾਰਨ - ਪੱਟੀ ਸ਼ਹਿਰ ਤੋਂ ਇਕ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਉਦੋਂ ਟੁੱਟਿਆ ਜਦੋਂ ਉਨ੍ਹਾਂ ਦੇ ਇਕਲੌਤੇ ਪੁੱਤਰ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਦੀ ਹਾਲਤ ਦੇਖੀ ਨਹੀਂ ਜਾ ਰਹੀ। ਪੂਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਬੱਚੇ ਦੀ ਪਛਾਣ ਨਵਰੂਪ ਸਿੰਘ (6) ਪੁੱਤਰ ਅਰਸ਼ਦੀਪ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਘਟਨਾ ਵਾਪਰੀ ਨਵਰੂਪ ਸਿੰਘ ਉਸ ਸਮੇਂ ਘਰ ਵਿਚ ਇੱਕਲਾ ਸੀ। ਜਦੋਂ ਨਵਰੂਪ ਸਿੰਘ ਘਰ ਦੀ ਉਪਰ ਵਾਲੀ ਛੱਤ ਤੋਂ ਡੋਰ ਨੂੰ ਹੇਠਾਂ ਸੁੱਟਣ ਲੱਗਾ ਤਾਂ ਅਚਾਨਕ ਉਹ ਆਪ ਵੀ ਛੱਤ ਤੋਂ ਸੜਕ 'ਤੇ ਡਿੱਗਾ ਪਿਆ।
ਇਸ ਤੋਂ ਬਾਅਦ ਬੱਚੇ ਨੂੰ ਪਹਿਲਾਂ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕੀਤਾ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਡਾ ਇਕਲੌਤਾਂ ਮੁੰਡਾ ਸੀ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਯੂ.ਕੇ.ਜੀ. ਦੇ ਪੇਪਰ ਦਿੱਤੇ ਸਨ। ਇਸ ਮੰਦਭਾਗੀ ਘਟਨਾ ਤੋਂ ਬਾਅਦ ਪੱਟੀ ਸ਼ਹਿਰ 'ਚ ਸੋਗ ਦੀ ਲਹਿਰ ਦੋੜ ਪਈ ਹੈ।