ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ ਵੱਡੀ ਕਾਰਵਾਈ, SGPC ਸਕੱਤਰ ਪ੍ਰਤਾਪ ਸਿੰਘ ਮੁਅੱਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਬ-ਕਮੇਟੀ ਦੀ ਸਿਫਾਰਸ਼ 'ਤੇ ਪ੍ਰਤਾਪ ਸਿੰਘ 'ਤੇ ਹੋਈ ਕਾਰਵਾਈ

Major action taken in the case of selling land of Gurdwara Amb Sahib, SGPC Secretary Partap Singh suspended

ਅੰਮ੍ਰਿਤਸਰ: ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਕੱਤਰ ਪ੍ਰਤਾਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਬ-ਕਮੇਟੀ ਦੀ ਸਿਫਾਰਸ਼ 'ਤੇ ਇਹ ਕਾਰਵਾਈ ਹੋਈ ਹੈ। ਜ਼ਮੀਨ ਵੇਚਣ ਦੇ ਮਾਮਲੇ ਦੀ ਜਾਂਚ ਲਈ SGPC ਨੇ ਇੱਕ ਸਬ-ਕਮੇਟੀ ਬਣਾਈ ਸੀ। ਸੂਤਰਾਂ ਮੁਤਾਬਕ ਸਕੱਤਰ ਪ੍ਰਤਾਪ ਸਿੰਘ ਵੱਲੋਂ ਜਾਰੀ ਚਿੱਠੀ ਦੇ ਅਧਾਰ ’ਤੇ ਹੀ ਮੈਨੇਜਰ ਗੁਰਦੁਆਰਾ ਅੰਬ ਸਾਹਿਬ ਵੱਲੋਂ ਜ਼ਮੀਨ ਵੇਚੀ ਗਈ ਸੀ। ਬੀਤੀ 13 ਫ਼ਰਵਰੀ ਨੂੰ ਹੀ ਪ੍ਰਤਾਪ ਸਿੰਘ ਦਾ ਤਬਾਦਲਾ ਕੀਤਾ ਗਿਆ ਸੀ।