ਕੈਪਟਨ ਨੇ ਨੇਹਾ ਸ਼ੌਰੀ ਦੇ ਕਤਲ ਮਾਮਲੇ ਦੀ ਜਾਂਚ ਪ੍ਰਬੋਧ ਕੁਮਾਰ ਨੂੰ ਸੌਂਪੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨੇਹਾ ਸ਼ੌਰੀ ਦੇ ਪਰਿਵਾਰਿਕ ਮੈਂਬਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

Neha Shorie

ਚੰਡੀਗੜ੍ਹ : ਖਰੜ ਦੇ ਸਿਵਲ ਹਸਪਤਾਲ 'ਚ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਮਾਮਲੇ ਦੀ ਜਾਂਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੂੰ ਸੌਂਪ ਦਿੱਤੀ ਹੈ। ਪਹਿਲਾਂ ਤਫ਼ਤੀਸ਼ ਰੋਪੜ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਕੀਤੀ ਜਾ ਰਹੀ ਸੀ। ਨੇਹਾ ਸ਼ੌਰੀ ਦੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਕਾਰਵਾਈ ਦੀ ਵੀ ਮੰਗ ਕੀਤੀ ਹੈ। ਨੇਹਾ ਸ਼ੌਰੀ ਦੇ ਪਰਿਵਾਰਿਕ ਮੈਂਬਰਾਂ ਨੇ ਇਲਜ਼ਾਮ ਲਾਇਆ ਕਿ ਨੇਹਾ ਦਾ ਕਤਲ ਇੱਕ ਸੋਚੀ ਸਮਝੀ ਸਾਜ਼ਿਸ਼ ਸੀ ਜਿਸ ਦਾ ਪਰਦਾਫਾਸ਼ ਹੋਣਾ ਜ਼ਰੂਰੀ ਹੈ।

ਹਾਲਾਂਕਿ ਰੋਪੜ ਪ੍ਰਸ਼ਾਸਨ ਨੇ ਆਪਣੀ ਤਫ਼ਤੀਸ਼ ਵਿੱਚ ਸਾਫ਼ ਨਹੀਂ ਕੀਤਾ ਕਿ ਕਾਤਲ ਨੂੰ ਹਥਿਆਰ ਦਾ ਲਾਇਸੈਂਸ ਅਧਿਕਾਰੀਆਂ ਵੱਲੋਂ ਜਾਣਬੁੱਝ ਕੇ ਦਿੱਤਾ ਗਿਆ ਸੀ ਜਾਂ ਇੱਕ ਇਹ ਗਲਤੀ ਸੀ। ਜ਼ਿਕਰਯੋਗ ਹੈ ਕਿ ਖਰੜ ਦੇ ਸਿਵਲ ਹਸਪਤਾਲ ਵਿਚ ਇੱਕ ਕੈਮਿਸਟ ਨੇ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦਾ ਕਤਲ ਕਰ ਦਿੱਤਾ ਸੀ ਅਤੇ ਮੁਲਜ਼ਮ ਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਉੱਧਰ ਇਸ ਮਾਮਲੇ ਵਿੱਚ ਰੋਪੜ ਪ੍ਰਸ਼ਾਸ਼ਨ ਦੇ ਤਿੰਨ ਅਧਿਕਾਰੀਆਂ 'ਤੇ ਗ਼ੈਰ-ਕਾਨੂੰਨੀ ਢੰਗ ਨਾਲ ਹਥਿਆਰ ਦਾ ਲਾਇਸੈਂਸ ਦੇਣ ਦੇ ਇਲਜ਼ਾਮ ਲਾਏ ਗਏ ਹਨ। ਡਰੱਗ ਇੰਸਪੈਕਟਰ ਨੇਹਾ ਸ਼ੌਰੀ ਕਤਲ ਕਾਂਡ ਵਿਚ ਰੋਪੜ ਪ੍ਰਸ਼ਾਸਨ ਨੇ ਆਪਣੀ ਤਫਤੀਸ਼ ਮੁਕੰਮਲ ਕਰ ਲਈ ਹੈ ਅਤੇ ਤਿੰਨ ਅਧਿਕਾਰੀਆਂ ਨੂੰ ਦੋਸ਼ੀ ਪਾਇਆ ਹੈ।

ਰੋਪੜ ਪ੍ਰਸ਼ਾਸਨ ਦੀ ਤਫ਼ਤੀਸ਼ ਵਿਚ ਸਾਹਮਣੇ ਆਇਆ ਕਿ ਲਾਇਸੈਂਸਿੰਗ ਐਂਡ ਪਾਸਪੋਰਟ ਅਥਾਰਿਟੀ ਦੇ ਤਿੰਨ ਅਧਿਕਾਰੀਆਂ ਦੀ ਗ਼ਲਤੀ ਕਰ ਕੇ ਲਾਇਸੈਂਸ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜਾਰੀ ਕੀਤਾ ਗਿਆ। ਲਾਇਸੈਂਸਿੰਗ ਐਂਡ ਪਾਸਪੋਰਟ ਅਥਾਰਿਟੀ ਦੇ ਅਧਿਕਾਰੀਆਂ ਵਿੱਚ ਇੱਕ ਸੁਪਰਡੈਂਟ ਪੱਧਰ ਦਾ ਅਫ਼ਸਰ ਵੀ ਸ਼ਾਮਲ ਹੈ। ਦੋਸ਼ੀ ਪਾਏ ਗਏ ਅਧਿਕਾਰੀ ਤੇ ਅਫ਼ਸਰ ਖ਼ਿਲਾਫ਼ ਚੋਣ ਕਮਿਸ਼ਨ ਨੇ ਕਾਰਵਾਈ ਕਰਦਿਆਂ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਹਨ। 

ਪਹਿਲਾਂ ਤਫ਼ਤੀਸ਼ ਰੋਪੜ ਪੁਲਿਸ ਦੀ ਸਿਟ ਵੱਲੋਂ ਕੀਤੀ ਜਾ ਰਹੀ ਸੀ। ਨੇਹਾ ਸ਼ੌਰੀ ਦੇ ਪਰਿਵਾਰਿਕ ਮੈਂਬਰਾਂ ਨੇ ਇਲਜ਼ਾਮ ਲਾਇਆ ਕਿ ਨੇਹਾ ਦਾ ਕਤਲ ਇੱਕ ਸੋਚੀ ਸਮਝੀ ਸਾਜ਼ਿਸ਼ ਸੀ ਜਿਸ ਦਾ ਪਰਦਾਫ਼ਾਸ਼ ਹੋਣਾ ਜ਼ਰੂਰੀ ਹੈ।