ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਦਿਵਾਉਣ 'ਚ ਕਾਂਗਰਸ ਸਰਕਾਰ ਕਿੰਨੀ ਕੁ ਗੰਭੀਰ ; ਪੜ੍ਹੋ ਰਿਪੋਰਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

37% ਲੋਕਾਂ ਨੂੰ ਭਰੋਸਾ ਹੈ ਕਿ ਕੈਪਟਨ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸਖ਼ਤ ਕਦਮ ਚੁੱਕੇ

Facebook Poll

ਚੰਡੀਗੜ੍ਹ : ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ 'ਚ ਬੇਅਦਬੀ ਦੀ ਘਟਨਾ ਵਾਪਰਨ ਤੋਂ ਬਾਅਦ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਚੌਕ ਵਿਚ ਰੋਸ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ’ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ ਅਤੇ ਗੋਲੀ ਵੀ ਚਲਾਈ ਗਈ ਸੀ। ਇਸ ਦੌਰਾਨ ਦੋ ਨੌਜਵਾਨ ਸ਼ਹੀਦ ਹੋ ਗਏ ਸਨ। ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਐਲਾਨ ਕੀਤਾ ਸੀ ਕਿ ਸਰਕਾਰ ਬਣਨ 'ਤੇ ਉਹ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਗੇ। ਆਪਣੇ ਇਸ ਵਾਅਦੇ 'ਤੇ ਕਿੰਨਾ ਕੁ ਖਰਾ ਉਤਰੇ ਹਨ, ਇਹ ਜਾਨਣ ਲਈ ‘ਸਪੋਕਸਮੈਨ ਵੈਬ ਟੀਵੀ’ ਵਲੋਂ ਇਕ ਸਰਵੇਖਣ ਕੀਤਾ ਗਿਆ।

ਲੋਕਾਂ ਦੀ ਰਾਇ ਜਾਣਨ ਲਈ ਸਵਾਲ ਕੀਤਾ ਸੀ "ਕੀ ਕਾਂਗਰਸ ਸਰਕਾਰ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਦਿਵਾ ਸਕੇਗੀ?"
ਸਰਵੇਖਣ ਮੁਤਾਬਕ 67% ਲੋਕਾਂ ਮੁਤਾਬਕ ਕੈਪਟਨ ਸਰਕਾਰ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਨਹੀਂ ਦਿਵਾ ਸਕੀ ਹੈ, ਜਦਕਿ 37% ਲੋਕਾਂ ਨੂੰ ਭਰੋਸਾ ਹੈ ਕਿ ਕੈਪਟਨ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸਖ਼ਤ ਕਦਮ ਚੁੱਕੇ ਹਨ।

ਜਿਨ੍ਹਾਂ ਲੋਕਾਂ ਨੂੰ ਲੱਗਦਾ ਹੈ ਕਿ ਕੈਪਟਨ ਸਰਕਾਰ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਦਿਵਾ ਸਕੇਗੀ, ਪੜ੍ਹੋ ਉਨ੍ਹਾਂ ਦੇ ਵਿਚਾਰ :-

ਜਿਨ੍ਹਾਂ ਲੋਕਾਂ ਨੂੰ ਲੱਗਦਾ ਹੈ ਕਿ ਕੈਪਟਨ ਸਰਕਾਰ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਨਹੀਂ ਦਿਵਾ ਸਕੇਗੀ, ਪੜ੍ਹੋ ਉਨ੍ਹਾਂ ਦੇ ਵਿਚਾਰ :-