ਕੈਪਟਨ ਨੇ ਸੂਬੇ ਦੀ ਸਥਿਤੀ ਬਾਰੇ ਸਿਆਸੀ ਆਗੂਆਂ ਨਾਲ ਫ਼ੋਨ 'ਤੇ ਕੀਤੀ ਗੱਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਪ ਤੇ ਸੀ.ਪੀ.ਆਈ. ਸਣੇ ਵੱਖ-ਵੱਖ

File Photo

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ):  ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਪ ਤੇ ਸੀ.ਪੀ.ਆਈ. ਸਣੇ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕਰ ਕੇ ਮੌਜੂਦਾ ਸੰਕਟ ਕਾਰਨ ਪੈਦਾ ਹੋਈਆਂ ਸਥਿਤੀਆਂ ਦੇ ਹਰ ਪਹਿਲੂ ਉਤੇ ਵਿਚਾਰ ਕੀਤਾ ਅਤੇ ਹੌਲੀ ਹੌਲੀ ਆਮ ਵਰਗੀ ਸਥਿਤੀ ਯਕੀਨੀ ਬਣਾਉਣ ਲਈ ਕੀਤੇ ਜਾਣ ਵਾਲੇ ਉਪਾਵਾਂ ਲਈ ਸੁਝਾਅ ਵੀ ਮੰਗੇ।

ਮੁੱਖ ਮੰਤਰੀ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕਾਂ ਨਾਲ ਵੀਡਿਓ ਕਾਨਫਰੰਸਿੰਗ ਤੋਂ ਬਾਅਦ ਲੜੀਵਾਰਾਂ ਫੋਨ ਕਾਲਾਂ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਦੇਵ ਸਿੰਘ ਢੀਂਡਸਾ, ਵਿਰੋਧੀ ਧਿਰ ਦੇ ਨੇਤਾ ਅਤੇ ਆਪ ਆਗੂ ਹਰਪਾਲ ਸਿੰਘ ਚੀਮਾ ਅਤੇ ਸੀ.ਪੀ.ਆਈ. ਦੇ ਹਰਦੇਵ ਸਿੰਘ ਅਰਸ਼ੀ ਨਾਲ ਗੱਲਬਾਤ ਵੀ ਕੀਤੀ। 

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਰੀਆਂ ਹੀ ਪਾਰਟੀਆਂ ਦੇ ਆਗੂਆਂ ਨੇ ਸੂਬਾ ਸਰਕਾਰ ਵੱਲੋਂ ਕੋਵਿਡ-19 ਖਿਲਾਫ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ਇਸ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨਾਲ ਮੁੱਖ ਤੌਰ 'ਤੇ ਸਹਿਮਤੀ ਪ੍ਰਗਟਾਈ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੂਬੇ ਵਿੱਚ ਸਰਕਾਰੀ ਮਸ਼ੀਨਰੀ ਰਾਂਹੀ ਹੋਰ ਖੁਰਾਕ ਪੈਕਟਾਂ ਨੂੰ ਵੰਡਣ ਦੇ ਹੱਕ ਵਿਚ ਸਨ। ਮੁੱਖ ਮੰਤਰੀ ਨੇ ਸਾਰੀਆਂ ਹੀ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਆਪਣੀ ਸਰਕਾਰ ਵੱਲੋਂ ਹੋਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ।