ਸੁਣੋ ਸਰਕਾਰ ਜੀ! ਇਕ ਤਾਂ ਅਸੀ 24-24 ਘੰਟੇ ਕੰਮ ਕਰੀਏ, ਉਪਰੋਂ ਸਾਡਾ ਕੋਈ ਬੀਮਾ ਨਹੀਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੂਰੀ ਦੁਨੀਆ ਇਸ ਸਮੇਂ ਕੋਰੋਨਾ ਵਾਇਰਸ ਵਿਰੁਧ ਜੰਗ ਲੜ ਰਹੀ ਹੈ। ਇਸ ਦੌਰਾਨ ਸਰਕਾਰ ਵਲੋਂ ਵੀ ਅੱਡੀ ਚੋਟੀ ਦਾ ਜ਼ੋਰ ਲਗਾ ਕੇ ਇਸ ਜੰਗ ਨੂੰ ਜਿੱਤਣ ਦੀ ਕੋਸ਼ਿਸ਼

File Photo

ਚੰਡੀਗੜ੍ਹ  (ਸਪੋਕਸਮੈਨ ਟੀ.ਵੀ.): ਪੂਰੀ ਦੁਨੀਆ ਇਸ ਸਮੇਂ ਕੋਰੋਨਾ ਵਾਇਰਸ ਵਿਰੁਧ ਜੰਗ ਲੜ ਰਹੀ ਹੈ। ਇਸ ਦੌਰਾਨ ਸਰਕਾਰ ਵਲੋਂ ਵੀ ਅੱਡੀ ਚੋਟੀ ਦਾ ਜ਼ੋਰ ਲਗਾ ਕੇ ਇਸ ਜੰਗ ਨੂੰ ਜਿੱਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਕਾਰਨ ਭਾਰਤ ਸਰਕਾਰ ਨੇ 21 ਦਿਨਾਂ ਦਾ ਲੌਕਡਾਊਨ ਕੀਤਾ ਹੈ, ਇਸ ਮੌਕੇ ਸਰਕਾਰ ਵਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਘਰਾਂ ਵਿਚ ਰਹਿ ਕੇ ਇਸ ਬਿਮਾਰੀ ਵਿਰੁਧ ਜੰਗ ਲੜਨ।ਦੂਜੇ ਪਾਸੇ ਕੁਝ ਲੋਕ ਅਜਿਹਾ ਵੀ ਹਨ, ਜੋ ਦਿਨ-ਰਾਤ ਇਕ ਕਰ ਕੇ, ਘਰਾਂ ਤੋਂ ਬਾਹਰ ਰਹਿ ਕੇ ਇਸ ਜੰਗ ਦਾ ਮੁਕਾਬਲਾ ਕਰ ਰਹੇ ਹਨ। ਇਨ੍ਹਾਂ ਵਿਚ ਡਾਕਟਰ, ਪੁਲਿਸ ਕਰਮਚਾਰੀ, ਸਫ਼ਾਈ ਕਰਮਚਾਰੀ ਅਤੇ ਫ਼ਾਇਰ ਬ੍ਰਿਗੇਡ ਕਰਮਚਾਰੀ ਸ਼ਾਮਲ ਹਨ।

ਡਾਕਟਰਾਂ ਅਤੇ ਪੁਲਿਸ ਕਰਮਚਾਰੀਆਂ ਲਈ ਸਰਕਾਰ ਵਲੋਂ ਵੱਡੇ ਐਲਾਨ ਕੀਤੇ ਜਾ ਚੁੱਕੇ ਹਨ ਪਰ ਕੁੱਝ ਮਹਿਕਮੇ ਅਜਿਹੇ ਵੀ ਹਨ ਜੋ ਸਰਕਾਰ ਤੋਂ ਨਜ਼ਾਰ ਹਨ।
ਦਰਅਸਲ ਜ਼ਿਲ੍ਹਾ ਜਲੰਧਰ ਦੇ ਫ਼ਾਇਰ ਬ੍ਰਿਗੇਡ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ 24-24 ਘੰਟੇ ਲਗਾ ਕੇ ਪੂਰੇ ਸ਼ਹਿਰ ਨੂੰ ਸੈਨੀਟਾਈਜ਼ ਕਰ ਰਹੇ ਹਨ ਪਰ ਨਾ ਤਾਂ ਸਰਕਾਰ ਵਲੋਂ ਉਨ੍ਹਾਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਨਾ ਹੀ ਉਨ੍ਹਾਂ ਦਾ ਕੋਈ ਬੀਮਾ ਕੀਤਾ ਹੋਇਆ ਹੈ। ਇਸ ਮੌਕੇ ਜਦੋਂ ਨਗਰ ਕਾਊਂਸਲਰ ਦੇ ਪਤੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਇਨ੍ਹਾਂ ਕਰਮਚਾਰੀਆਂ ਦੇ ਕੰਮ ਦੀ ਤਾਰੀਫ਼ ਕੀਤੀ ਅਤੇ ਸਰਕਾਰ ਨੂੰ ਇਨ੍ਹਾਂ ਦਾ ਬੀਮਾ ਕਰਵਾਉਣ ਦੀ ਗੱਲ ਆਖੀ। ਇਸ ਮੌਕੇ ਮੁਹੱਲਾ ਵਾਸੀਆਂ ਨੇ ਵੀ ਫ਼ਾਇਰ ਬ੍ਰਿਗੇਰ ਦੇ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕੀਤੀ।