ਸਰਕਾਰ ਦੇ ਸਾਰੇ ਕਰਮਚਾਰੀਆਂ ਨੂੰ ਪੂਰੀ ਤਨਖਾਹ ਦੇਣ ਦਾ ਐਲਾਨ : ਪੰਜਾਬ ਸਰਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰ ਨੇ ਐਲਾਨ ਕੀਤਾ ਹੈ ਕਿ ਇਸ ਲੌਕਡਾਊਨ ਦੇ ਸਮੇਂ ਦੌਰਾਨ ਵੀ ਉਹ ਆਪਣੇ ਕਰਮਚਾਰੀਆਂ ਨੂੰ ਪੂਰੀ ਤਨਖਾਹ ਦੇਣਗੇ।

lockdown

ਚੰਡੀਗੜ੍ਹ : ਭਾਰਤ ਵਿਚ ਵੱਧ ਰਹੇ ਕਰੋਨਾ ਵਾਇਰਸ ਦੇ ਪ੍ਰਭਾਵ ਦੇ ਕਾਰਨ ਜਿੱਥੇ ਹਰ ਪਾਸੇ ਕੰਮਕਾਰ ਅਤੇ ਅਵਾਜਾਈ ਠੱਪ ਹੋਣ ਦੇ ਕਾਰਨ ਮੰਦੀ ਦਾ ਮਾਹੌਲ ਚੱਲ ਰਿਹਾ ਹੈ ਉਥੇ ਹੀ ਅਜਿਹੀ ਮੰਦੀ ਦੇ ਦੌਰ ਵਿਚ ਵੀ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਦੇ ਲਈ ਇਕ ਵੱਡਾ ਫੈਸਲਾ ਲਿਆ ਹੈ ਜਿਸ ਦੇ ਤਹਿਤ ਸਰਕਾਰ ਨੇ ਐਲਾਨ ਕੀਤਾ ਹੈ।

ਕਿ ਇਸ ਲੌਕਡਾਊਨ ਦੇ ਸਮੇਂ ਦੌਰਾਨ ਵੀ ਉਹ ਆਪਣੇ ਕਰਮਚਾਰੀਆਂ ਨੂੰ ਪੂਰੀ ਤਨਖਾਹ ਦੇਣਗੇ। ਦੱਸ ਦੱਈਏ ਕਿ ਸਰਕਾਰ ਨੇ ਆਪਣੇ ਸਰਕਾਰੀ ਵਿਭਾਗਾਂ ਅਤੇ ਇਸ ਦੇ ਬੋਰਡਾਂ / ਕਾਰਪੋਰੇਸ਼ਨਾਂ ਦੇ ਵਿਚ ਕੰਮ ਕਰਨਾ ਵਾਲੇ ਨਿਯਮਤ , ਠੇਕੇ ਤੇ ਕੰਮ ਕਰਨ ਵਾਲੇ ਕਰਮਚਾਰੀ, ਇਸ ਤੋਂ ਇਲਾਵਾ ਆਊਟ ਸੋਰਸ, ਅਤੇ ਰੋਜ਼ਾਨਾ ਦਿਹਾੜੀ ਇਨ੍ਹਾਂ ਸਾਰਿਆਂ ਨੂੰ ਸਰਕਾਰ ਨੇ ਪੂਰੀ ਤਨਖਾਹ ਦੇਣ ਦਾ ਫੈਸਲਾ ਲਿਆ ਹੈ।

ਜ਼ਿਕਰ ਯੋਗ ਹੈ ਕਿ ਇਸ ਬਾਰੇ ਪੰਜਾਬ ਸਰਕਾਰ ਦੇ ਵਿਸ਼ੇਸ ਸਕੱਤਰ-ਕਮ-ਵਿੱਤ- ਕਮਿਸ਼ਨਰ ( ਮਾਲੀਆ ) ਅਤੇ ਮਗਸੀਪਾ ਦੇ ਡਾਈਰੈਕਟਰ ਕੇਬੀਐੱਸ ਸਿੱਧੂ ਦੇ ਵੱਲੋਂ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਸਾਝੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਵੀ ਕਰੋਨਾ ਵਾਇਰਸ ਦੇ ਕੇਸ ਕਾਫੀ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ।

ਹੁਣ ਤੱਕ ਇਸ ਖਤਰਨਾਕ ਵਾਇਰਸ ਦੇ ਕਾਰਨ ਪੰਜਾਬ ਵਿਚ 8 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਇਸ ਦੇ ਨਾਲ ਹੀ 106 ਦੇ ਕਰੀਬ ਲੋਕ ਉਹ ਹਨ ਜਿਹੜੇ ਕਿ ਪੌਜਿਟਵ ਪਾਏ ਜਾ ਚੁੱਕੇ ਹਨ ਅਤੇ ਇਨ੍ਹਾਂ ਤੋਂ ਇਲਾਵਾ 27 ਲੋਕਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।