81 ਸਾਲਾ ਬਜੁਰਗ ਬੀਬੀ ਨੇ ਦਿੱਤੀ ਕਰੋਨਾ ਨੂੰ ਮਾਤ, ਦੱਸੀਆਂ ਕੁਝ ਖਾਸ ਗੱਲਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੇਸ਼ ਵਿਚ ਜਿੱਥੇ ਕਰੋਨਾ ਵਾਇਰਸ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ ਅਤੇ ਹੁਣ ਤੱਕ ਇਹ ਕਈ ਲੋਕਾਂ ਦੀ ਜਾਨ ਲੈ ਚੁੱਕਾ ਹੈ

coronavirus

ਚੰਡੀਗੜ੍ਹ : ਦੇਸ਼ ਵਿਚ ਜਿੱਥੇ ਕਰੋਨਾ ਵਾਇਰਸ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ ਅਤੇ  ਹੁਣ ਤੱਕ ਇਹ ਕਈ ਲੋਕਾਂ ਦੀ ਜਾਨ ਵੀ ਲੈ ਚੁੱਕਾ ਹੈ ਉੱਥੇ ਹੀ ਕੁਝ ਅਜਿਹੇ ਵੀ ਲੋਕ ਹਨ ਜਿਹੜੇ ਇਸ ਮਹਾਂਮਾਰੀ ਨੂੰ ਹਰਾ ਕੇ ਠੀਕ ਹੋਣ ਤੋਂ ਬਾਅਦ ਆਪਣੇ ਘਰ ਚਲੇ ਗਏ ਹਨ। ਇਸੇ ਤਹਿਤ ਪਿਛਲੇ ਦਿਨੀਂ ਮੁਹਾਲੀ ਦੀ ਇਕ 81 ਸਾਲਾ ਬਜੁਰਗ ਬੀਬੀ ਕੁਲਵੰਤ ਨਿਰਮਲ ਕੌਰ ਨੇ ਕਰੋਨਾ ਦੀ ਬੀਮਾਰ ਤੇ ਜਿੱਤ ਹਾਸਲ ਕੀਤੀ ਹੈ। ਜਿਸ ਤੋਂ ਬਾਅਦ ਹੁਣ ਉਸ ਨੂੰ ਹਸਪਤਾਲ ਵਿਚੋਂ ਛੱਟੀ ਦੇ ਦਿੱਤੀ ਗਈ ਹੈ।

ਦੱਸ ਦੱਈਏ ਕਿ ਇਸ ਬਜੁਰਗ ਬੀਬੀ ਨੇ ਸ਼ੂਗਰ, ਹਾਈਪਰਟੈਨਸ਼ਨ ਅਤੇ 5 ਸਟੰਟ ਪਏ ਹੋਣ ਦੇ ਬਾਵਜੂਦ ਵੀ ਦ੍ਰਿੜ ਇਰਾਦੇ ਨਾਲ ਕਰੋਨਾ ਵਰਗੀ ਭਿਆਨਕ ਬਿਮਾਰੀ ਨੂੰ ਰਹਾ ਦਿੱਤਾ ਹੈ। ਉਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਵੀ ਇਸ ਬਜੁਰਗ ਔਰਤ ਦੀ ਹਿੰਮਤ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ। ਇਸ ਬੀਬੀ ਬਾਰੇ ਸੀਐੱਮ ਨੇ ਆਪਣੇ ਫੇਸਬੁੱਕ ਪੇਜ ਤੇ ਲਿਖਿਆ ਕਿ ਮੁਹਾਲੀ ਦੀ ਇਹ 81 ਸਾਲਾ ਬਜੁਰਗ ਬੀਬੀ ਕੁਲਵੰਤ ਨਿਰਮਲ ਜੀ ਨੇ ਕਰੋਨਾ ਵਾਇਰਸ ਵਰਗੀ ਮਹਾਂਮਾਰੀ ਦਾ ਬਹਾਦਰੀ ਨਾਲ ਸਾਹਮਣਾ ਕੀਤਾ ਹੈ। 

ਅਤੇ ਇਹ ਕਹਾਣੀ ਮੈਂ ਤੁਹਾਡੇ ਸਾਰਿਆਂ ਲਈ ਸਾਂਝੀ ਕਰ ਰਿਹਾ ਹਾਂ ਕਿਉਂਕਿ ਇਹ ਤੁਹਾਨੂੰ ਪ੍ਰੇਰਿਤ ਕਰੇਗੀ ਅਤੇ ਤੁਹਾਡੇ ਅੰਦਰ ਸਕਾਰਾਤਮਕਤਾ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਬੀਬੀ ਜੀ ਪਹਿਲਾਂ ਹੀ ਸ਼ੂਗਰ ਅਤੇ ਹੋਰ ਰੋਗਾਂ ਦੇ ਮਰੀਜ਼ ਸਨ ਇਸ ਦੇ ਬਾਵਜੂਦ ਵੀ ਉਨ੍ਹਾਂ ਮਜ਼ਬੂਤ ਇਰਾਦੇ ਦੇ ਕਾਰਨ ਇਸ ਵਾਇਰਸ ਤੇ ਜਿੱਤ ਹਾਸਲ ਕੀਤੀ  ਹੈ।

ਬੀਬੀ ਜੀ ਹੁਣ ਬਿਲਕੁਲ ਹੀ ਠੀਕ ਹਨ ਅਤੇ ਮੈਂ ਇਨ੍ਹਾਂ ਦੀ ਸਿਹਤਯਾਬੀ ਦੀ ਅਰਦਾਸ ਕਰਦਾ ਹਾਂ। ਦੱਸ ਦੱਈਏ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਚੀਮਾਂ ਨੇ ਆਪਣੇ ਫੇਸਬੁਕ ਪੇਜ਼ ਤੇ ਇਸ ਬਜੁਰਗ ਔਰਤ ਦੇ ਠੀਕ ਹੋਣ ਦੀ ਹਸਪਤਾਲ ਦੇ ਸਟਾਫ ਨੂੰ ਵਧਾਈ ਦਿੱਤੀ ਹੈ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।