ਕਰੋਨਾ ਨਾਲ ਮਰਨ ਵਾਲਿਆਂ ਦੇ ਸਸਕਾਰ ਨੂੰ ਪਰਿਵਾਰਾਂ ਨੇ ਕੀਤੀ ਨਾਂਹ, ਹਰਵਿੰਦਰ ਸਿੰਘ ਨੇ ਚੁੱਕਿਆ ਬੀੜਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤ ਵਿਚ ਕਰੋਨਾ ਵਾਇਰਸ ਦੇ ਹੁਣ ਹਰ ਦਿਨ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।

coronavirus

ਭਾਰਤ ਵਿਚ ਕਰੋਨਾ ਵਾਇਰਸ ਦੇ ਹੁਣ ਹਰ ਦਿਨ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੇ ਸੰਕਟ ਦੇ ਵਿਚ ਜਿੱਥੇ ਪ੍ਰਸ਼ਾਸ਼ਨ ਅਤੇ ਡਾਕਟਰਾਂ ਦੀਆਂ ਟੀਮਾਂ ਦਿਨ-ਰਾਤ ਇਕ ਕਰਕੇ ਕਰੋਨਾ ਪੀੜੀਤ ਮਰੀਜ਼ਾਂ ਦੇ ਇਲਾਜ਼ ਵਿਚ ਲੱਗੀਆਂ ਹੋਈਆਂ ਹਨ ਉਥੇ ਹੀ ਕੁਝ ਅਜਿਹੇ ਕੇਸ ਵੀ ਸਾਹਮਣੇ ਆਏ ਹਨ ਜਿੱਥੇ ਕਰੋਨਾ ਵਾਇਰਸ ਕਾਰਨ ਮੌਤ ਹੋਣ ਨਾਲ ਉਸ ਮ੍ਰਿਤਕ ਦੇ ਘਰਦਿਆਂ ਨੇ ਉਸ ਦਾ ਸੰਸਕਾਰ ਕਰਨ ਤੋਂ ਵੀ ਇਨਕਾਰ ਕਰ ਦਿੱਤਾ।

ਅਜਿਹੇ ਵਿਚ ਪਟਵਾਰੀ ਯੂਨੀਅਨ ਦੇ ਪ੍ਰਧਾਨ ਹਰਵਿੰਦਰ ਸਿੰਘ ਪਟਵਾਰੀ ਨੇ ਇਹ ਫੈਸਲਾ ਲਿਆ ਹੈ ਕਿ ਕਰੋਨਾ ਨਾਲ ਮਰਨ ਵਾਲਿਆਂ ਦਾ ਅੰਤਿਮ ਸੰਸਕਾਰ ਉਹ ਖੁਦ ਕਰਨਗੇ। ਕਿਉਂਕਿ ਦੱਸ ਦੱਈਏ ਕਿ ਬੀਤੇ ਦਿਨੀਂ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਸਨ ਜਿੱਥੇ ਕਈ ਪਰਿਵਾਰਾਂ ਨੇ ਕਰੋਨਾ ਵਾਇਰਸ ਨਾਲ ਮਰਨ ਵਾਲੇ ਵਿਅਕਤੀ ਦੇ ਅੰਤਿਮ ਸੰਸਕਾਰ ਕਰਨ ਨੂੰ ਵੀ ਇਨਕਾਰ ਕਰ ਦਿੱਤਾ।

ਇਸ ਦੇ ਲਈ ਹਰਵਿੰਦਰ ਸਿੰਘ ਨੇ ਐੱਸ.ਡੀ.ਐੱਮ ਖਰੜ ਨੂੰ ਇਕ ਪੱਤਰ ਭੇਜ ਕੇ ਇਹ ਸੇਵਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਮ੍ਰਿਤਕ ਦੇ ਸੰਸਕਾਰ ਤੇ ਜੋ ਵੀ ਖਰਚ ਆਵੇਗਾ ਉਹ ਸਾਰਾ ਖਰਚ ਖੁਦ ਆਪਣੀ ਜੇਬ ਵਿਚੋਂ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੁੱਝ ਮਾਮਲੇ ਸਾਹਮਣੇ ਆਏ ਹਨ ਕਿ ਕੋਰੋਨਾ ਵਾਇਰਸ ਨਾਲ ਹੋਈ ਮੌਤ ਦੇ ਬਾਅਦ ਪਰਵਾਰ ਵਾਲਿਆਂ ਨੇ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਸੀ।

ਅਜਿਹੇ ਲੋਕਾਂ ਨੂੰ ਇੱਕ ਸੰਦੇਸ਼ ਦੇਣ ਦੇ ਲਈ ਹਰਵਿੰਦਰ ਦਾ ਇਹ ਪਹਿਲ ਕਦਮੀ ਹੈ। ਇਸ ਮੌਕੇ ਹਰਵਿੰਦਰ ਨੇ ਸਾਫ਼ ਕਿਹਾ ਕਿ ਜੇਕਰ ਇਹ ਕੰਮ ਕਰਨ ਨਾਲ ਉਹ ਇਸ ਬਿਮਾਰੀ ਦਾ ਸ਼ਿਕਾਰ ਹੁੰਦਾ ਹੈ ਤਾਂ ਉਹ ਖ਼ੁਦ ਜ਼ਿੰਮੇਵਾਰ ਹੋਵੇਗਾ। ਹਰਵਿੰਦਰ ਦੀ ਪਤਨੀ ਵੀ ਸਿਹਤ ਵਿਭਾਗ ਵਿਚ ਕਰਮਚਾਰੀ ਹੈ ਭਾਵ ਦੋਨੋਂ ਹੀ ਸਮਾਜ ਦੀ ਸੇਵਾ ਲਈ ਸਮਰਪਿਤ ਹਨ। ਉਨ੍ਹਾਂ ਨੇ ਕਿਹਾ ਕਿ ਇਨਸਾਨੀਅਤ ਨੂੰ ਜਿਉਂਦਾ ਰੱਖਣਾ ਵੀ ਸਾਡਾ ਫ਼ਰਜ਼ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।