Lockdown : ਨਸ਼ਾ ਨਾ ਮਿਲਣ ਕਾਰਨ ਵਿਅਕਤੀ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੇਸ਼ ਵਿਚ 21 ਦਿਨ ਦਾ ਲੌਕਡਾਊਨ ਕੀਤਾ ਗਿਆ ਹੈ ਜਿਸ ਦੇ ਕਾਰਨ ਕੁਝ ਜਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰਾ ਕੁਝ ਬੰਦ ਕੀਤਾ ਗਿਆ ਹੈ।

lockdown

ਕਰੋਨਾ ਵਾਇਰਸ ਤੇ ਨਕੇਲ ਪਾਉਣ ਦੇ ਲਈ ਦੇਸ਼ ਵਿਚ 21 ਦਿਨ ਦਾ ਲੌਕਡਾਊਨ ਕੀਤਾ ਗਿਆ ਹੈ ਜਿਸ ਦੇ ਕਾਰਨ ਕੁਝ ਜਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰਾ ਕੁਝ ਬੰਦ ਕੀਤਾ ਗਿਆ ਹੈ। ਅਜਿਹੇ ਸਮੇਂ ਵਿਚ ਜਿੱਥੇ ਕਈ ਲੋਕਾਂ ਨੂੰ ਦੋ ਵਕਤ ਦੀ ਰੋਟੀ ਬੜੀ ਮੁਸ਼ਕਿਲ ਨਾਲ ਨਸੀਬ ਹੋ ਰਹੀ ਹੈ। ਉੱਥੇ ਹੀ ਹੁਣ ਨਸ਼ੇੜੀ ਲੋਕਾਂ ਨੂੰ ਨਸ਼ਾ ਮਿਲਣਾ ਵੀ ਬੰਦ ਹੋ ਚੁੱਕਾ ਹੈ।

ਜਿਸ ਤੇ ਚਲਦਿਆਂ ਅੱਜ ਖਰੜ ਦੇ ਪਿੰਡ ਤਿਉੜ ਦੇ ਇਕ ਆਦਮੀ ਨੂੰ ਨਸ਼ਾ ਨਾ ਮਿਲਣ ਕਾਰਨ ਉਸ ਦੀ ਸਿਹਤ ਖਰਾਬ ਹੋ ਗਈ ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ ਹੈ। ਪੁਲਿਸ ਨੇ ਇਸ ਸੰਬੰਧੀ ਮ੍ਰਿਤਕ ਦੇ ਪਿਤਾ ਹਰਦਿਆਲ ਸਿੰਘ ਦੇ ਬਿਆਨ ਦਰਜ ਕਰਕੇ ਸੀਆਰਪੀਸੀ ਦੀ ਧਾਰਾ 174 ਦੇ ਤਹਿਤ ਮਾਮਲਾ ਦਰਜ਼ ਕਰ ਲਿਆ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਘਰ ਵਾਲਿਆਂ ਨੂੰ ਸੌਂਪ ਦਿੱਤੀ ਹੈ।

ਇਸ ਮਾਮਲੇ ਬਾਰੇ ਗੱਲ ਕਰਦਿਆਂ ਪੁਲਿਸ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਹੈ ਕਿ ਮ੍ਰਿਤਕ ਤਿਊੜ ਪਿੰਡ ਦਾ ਰਹਿਣ ਵਾਲਾ ਹੈ ਉਸ ਦੇ ਦੋ ਬੇਟੀਆਂ ਅਤੇ ਦੋ ਬੇਟੇ ਹਨ। ਉਧਰ ਮ੍ਰਿਤਕ ਦੇ ਮਾਮਾ ਬਲਜੀਤ ਸਿੰਘ ਨੇ ਦੱਸਿਆ ਹੈ ਕਿ ਉਸ ਦੀ ਸਿਹਤ ਖ਼ਰਾਬ ਹੋ ਰਹੀ ਸੀ ਅਤੇ ਉਹ ਨਸ਼ੇ ਦੀ ਮੰਗ ਕਰ ਰਿਹਾ ਸੀ।

ਜਿਸ ਤੋਂ ਬਆਦ ਉਸ ਨੂੰ ਖਰੜ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਉੱਥੇ ਡਾਕਟਰਾਂ ਵੱਲੋਂ ਉਸ ਨੂੰ ਦਵਾਈ ਦਿੱਤੀ ਗਈ ਪਰ ਦੂਜੇ ਦਿਨ ਸਵੇਰੇ ਅਚਾਨਕ ਹੀ ਉਸ ਦੀ ਸਿਹਤ ਫਿਰ ਖ਼ਰਾਬ ਹੋ ਗਈ ਜਦੋਂ ਉਸ ਨੂੰ ਹਸਪਤਾਲ ਲੈ ਕੇ ਗਏ ਤਾਂ ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।