ਗੱਡੀ ਵਲੋਂ ਫੇਟ ਮਾਰਨ ਤੇ ਇਕ ਵਿਅਕਤੀ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਹਿਰ ਅੰਦਰ ਇਕ ਤੇਜ਼ ਰਫ਼ਤਾਰ ਗੱਡੀ ਵਲੋਂ ਫੇਟ ਮਾਰਨ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਪੁਲਿਸ

File Photo

ਪਾਤੜਾਂ  (ਬਲਵਿੰਦਰ ਸਿੰਘ ਕਾਹਨਗੜ੍ਹ) : ਸ਼ਹਿਰ ਅੰਦਰ ਇਕ ਤੇਜ਼ ਰਫ਼ਤਾਰ ਗੱਡੀ ਵਲੋਂ ਫੇਟ ਮਾਰਨ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਪੁਲਿਸ ਚੌਂਕੀ ਪਾਤੜਾਂ ਦੇ ਮੁਖੀ ਹਰਸ਼ਵੀਰ ਸਿੰਘ ਸੰਧੂ ਨੇ ਦਸਿਆ ਕਿ ਪਾਤੜਾਂ ਦੇ ਵਾਰਡ ਨੰਬਰ 14 ਸੁੰਦਰ ਬਸਤੀ ਦੇ ਅਵਿਨਾਸ਼ ਕੁਮਾਰ ਪੁੱਤਰ ਪੂਰਨ ਚੰਦ ਨੇ ਪੁਲਿਸ ਨੂੰ ਸੂਚਨਾ ਦਿਤੀ ਕਿ ਉਹ ਅਤੇ ਉਸ ਦਾ ਪਿਤਾ ਪਾਤੜਾਂ ਦੇ ਟੈਕਸੀ ਸਟੈਂਡ ਕੋਲ ਜਾ ਰਹੇ ਸਨ

ਜਦੋਂ ਉਸਦੇ ਪਿਤਾ ਸੜਕ ਪਾਰ ਕਰਨ ਲੱਗੇ ਤਾਂ ਇਕ ਪਾਸਿਓਂ ਆ ਰਹੀ ਗੱਡੀ ਨੇ ਉਸਦੇ ਪਿਤਾ ਨੂੰ ਫੇਟ ਮਾਰ ਦਿਤੀ ਜਿਸ ਤੋਂ ਬਾਅਦ ਉਹ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਲਿਜਾਇਆ ਗਿਆ। ਉਨ੍ਹਾਂ ਦਸਿਆ ਕਿ ਹਸਪਤਾਲ ਪਹੁੰਚ ਕੇ ਡਾਕਟਰਾਂ ਨੇ ਇਸ ਫੱਟੜ ਵਿਅਕਤੀ ਨੂੰ ਮ੍ਰਿਤਕ ਐਲਾਨ ਦਿਤਾ। ਉਨ੍ਹਾਂ ਦਸਿਆ ਕਿ ਮ੍ਰਿਤਕ ਵਿਅਕਤੀ ਦੇ ਲੜਕੇ ਵਲੋਂ ਦਿਤੀ ਗਈ ਦਰਖਾਸਤ ਤੇ ਕਾਰਵਾਈ ਕਰਦਿਆਂ ਅਣਪਛਾਤੀ ਗੱਡੀ ਡਰਾਈਵਰ ਤੇ ਮਾਮਲਾ ਦਰਜ ਕਰ ਦਿਤਾ ਗਿਆ ਹੈ ਅਤੇ ਉਸ ਦੀ ਭਾਲ ਸ਼ੁਰੂ ਕਰ ਦਿਤੀ ਹੈ।