ਪੰਜਾਬ 'ਚ ਉਦਯੋਗਾਂ ਨੂੰ ਖੋਲ੍ਹਣ ਦੀ ਭਾਰਤ ਸਰਕਾਰ ਨੇ ਨਹੀਂ ਦਿਤੀ ਪ੍ਰਵਾਨਗੀ
ਪੰਜਾਬ 'ਚ ਉਦਯੋਗਾਂ ਨੂੰ ਤਾਲਾਬੰਦੀ ਤੋਂ ਛੋਟ ਦੇ ਕੇ ਖੋਲ੍ਹਣ ਦੀ ਆਗਿਆ ਦੇਣ ਸੰਬੰਧੀ ਭਾਰਤ ਸਰਕਾਰ ਨੇ ਨਾਂਹ ਕਰ ਦਿਤੀ ਹੈ। ਰਾਜ ਸਰਕਾਰ ਦੇ ਇਸ ਪ੍ਰਸਤਾਵ ਨੂੰ ਭਾਰਤ
ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਪੰਜਾਬ 'ਚ ਉਦਯੋਗਾਂ ਨੂੰ ਤਾਲਾਬੰਦੀ ਤੋਂ ਛੋਟ ਦੇ ਕੇ ਖੋਲ੍ਹਣ ਦੀ ਆਗਿਆ ਦੇਣ ਸੰਬੰਧੀ ਭਾਰਤ ਸਰਕਾਰ ਨੇ ਨਾਂਹ ਕਰ ਦਿਤੀ ਹੈ। ਰਾਜ ਸਰਕਾਰ ਦੇ ਇਸ ਪ੍ਰਸਤਾਵ ਨੂੰ ਭਾਰਤ ਸਰਕਾਰ ਨੇ ਪ੍ਰਵਾਨਗੀ ਨਹੀਂ ਦਿਤੀ। ਇਸ ਤੋਂ ਬਾਅਦ ਪੰਜਾਬ ਦੇ ਗ੍ਰਹਿ ਵਿਭਾਗ ਵਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਭੇਜੀ ਗਈ ਹੈ ਕਿ ਜ਼ਰੂਰੀ ਸੇਵਾਵਾਂ ਵਾਲੀਆਂ ਨਿਰਮਾਣ ਇਕਾਈਆਂ ਨੂੰ ਛੱਡ ਕੇ ਹੋਰ ਕਿਸੇ ਵੀ ਉਦਯੋਗ ਨੂੰ ਖੋਲ੍ਹਣ ਦੀ ਪ੍ਰਵਾਨਗੀ ਨਾ ਦਿਤੀ ਜਾਵੇ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪ੍ਰਵਾਸੀ ਮਜ਼ਦੂਰਾਂ ਦੇ ਪ੍ਰਵਾਸ ਦੀ ਸਮੱਸਿਆ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਉਦਯੋਗਾਂ ਨੂੰ ਖੋਲ੍ਹਣ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਸੀ। ਇਸ ਬਾਰੇ ਪ੍ਰਸਤਾਵ ਮਨਜ਼ੂਰੀ ਲੈਣ ਲਈ ਭਾਰਤ ਸਰਕਾਰ ਨੂੰ ਭੇਜਿਆ ਗਿਆ ਸੀ ਜੋ ਪ੍ਰਵਾਨ ਨਹੀਂ ਹੋਇਆ। ਰਾਜ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਬੀ.ਐਸ. ਸਿੱਧੂ ਨੇ ਇਸ ਦੀ ਪੁਸ਼ਟੀ ਕੀਤੀ ਹੈ।