ਪੰਜਾਬ ਦੀ ਨਰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਾਈ ਕੋਰੋਨਾ ਰੋਕੂ ਟੀਕੇ ਦੀ ਦੂਸਰੀ ਖ਼ੁਰਾਕ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਦੀ ਨਰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਾਈ ਕੋਰੋਨਾ ਰੋਕੂ ਟੀਕੇ ਦੀ ਦੂਸਰੀ ਖ਼ੁਰਾਕ

image

ਨਵੀਂ ਦਿੱਲੀ, 8 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਵੀਰਵਾਰ ਸਵੇਰੇ ਦਿੱਲੀ ਦੇ ਏਮਜ ਹਸਪਤਾਲ ਵਿਚ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਈ ਹੈ। ਉਨ੍ਹਾਂ ਪਹਿਲੀ ਮਾਰਚ ਨੂੰ ਕੋਰੋਨਾ ਟੀਕੇ ਦੀ ਪਹਿਲੀ ਡੋਜ਼ ਲਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤ ਬਾਇਓਟੈਕ ਦੁਆਰਾ ਬਣਾਈ ਕੋਰੋਨਾ ਟੀਕਾ ਲਗਵਾਇਆ ਗਿਆ ਹੈ। ਟੀਕੇ ਦੀ ਦੂਜੀ ਖੁਰਾਕ ਲੈਣ ਤੋਂ ਬਾਅਦ, ਖੁਦ ਪੀਐਮ ਮੋਦੀ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿਤੀ। ਇਸ ਦੇ ਨਾਲ ਹੀ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋ-ਵਿਨ ਐਪ ’ਤੇ ਰਜਿਸਟਰ ਕਰਵਾ ਕੇ ਟੀਕਾਕਰਨ ਕਰਵਾਉਣ ਕਿਉਂਕਿ ਟੀਕਾਕਰਨ ਉਨ੍ਹਾਂ ਕੁੱਝ ਤਰੀਕਿਆਂ ਵਿਚੋਂ ਇਕ ਹੈ ਜਿਸ ਰਾਹੀਂ ਕੋਰੋਨਾ ਵਾਇਰਸ ਨੂੰ ਹਰਾਇਆ ਜਾ ਸਕਦਾ ਹੈ। 
ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੀ ਨਰਸ ਨਿਸਾ ਸਰਮਾ ਨੇ ਦਿਤੀ। ਜਦਕਿ ਇਸ ਦੌਰਾਨ ਪੁਡੂਚੇਰੀ ਦੀ ਨਰਸ ਪੀ ਨਿਵੇਦਾ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ। ਟੀਕੇ ਦੀ ਦੂਜੀ ਖੁਰਾਕ ਅੱਜ ਸਵੇਰੇ ਪੰਜਾਬ ਦੀ ਨਰਸ ਨਿਸਾ ਸਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਨੂੰ ਦਿਤੀ। ਟੀਕਾ ਲਗਵਾਉਣ ਤੋਂ ਬਾਅਦ ਨਰਸ ਨਿਸ਼ਾ ਸ਼ਰਮਾ ਨੇ ਕਿਹਾ, “ਮੈਂ ਵੈਕਸੀਨ ਦੀ ਦੂਜੀ ਡੋਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿਤੀ। ਉਨ੍ਹਾਂ ਨੇ ਸਾਡੇ ਨਾਲ ਗੱਲ ਕੀਤੀ। ਮੇਰੇ ਲਈ ਇਹ ਯਾਦਗਾਰੀ ਪਲ ਹੈ ਕਿ ਉਨ੍ਹਾਂ ਨੂੰ ਵੈਕਸੀਨ ਲਗਾਉਣੀ ਅਤੇ ਉਨ੍ਹਾਂ ਨੂੰ ਮਿਲਣਾ।’ ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1 ਮਾਰਚ ਨੂੰ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ ਲਈ ਸੀ। ਉਸੇ ਦਿਨ ਦੇਸ਼ ਵਿਚ ਟੀਕਾਕਰਨ ਦਾ ਦੂਜਾ ਪੜਾਅ ਸੁਰੂ ਹੋਇਆ।     (ਏਜੰਸੀ)