ਗੁਰੂ ਕੀ ਨਗਰੀ 'ਚੋਂ ਗੁੰਡਾ ਅਨਸਰਾਂ ਦਾ ਖ਼ਾਤਮਾ ਕਰ ਕੇ ਕਾਨੂੰਨ ਵਿਵਸਥਾ ਪੂਰਨ ਤੌਰ 'ਤੇ ਬਹਾਲ ਕੀਤੀ ਜਾਵੇਗੀ - CP

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਨਵ-ਨਿਯੁਕਤ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ

Commissioner of Police amritsar

ਅੰਮ੍ਰਿਤਸਰ  (ਰਾਜੇਸ਼ ਕੁਮਾਰ ਸੰਧੂ) : ਅੰਮ੍ਰਿਤਸਰ ਦੇ ਨਵ-ਨਿਯੁਕਤ ਕਮਿਸ਼ਨਰ ਅਰੁਣਪਾਲ ਸਿੰਘ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਉਨ੍ਹਾਂ ਨੇ ਇਥੇ ਰਸ ਭਿੰਨੀ ਬਾਣੀ ਦਾ ਆਨੰਦ ਮਾਣਿਆ।

ਇਸ ਮੌਕੇ ਉਨ੍ਹਾਂ ਨੂੰ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੁੱਖ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦਸਿਆ ਕਿ ਬਹੁਤ ਹੀ ਸੁਭਾਗ ਦੀ ਗੱਲ ਹੈ ਕਿ ਅੱਜ ਗੁਰੂਨਗਰੀ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਗੁਰੂ ਦਾ ਓਟ ਆਸਰਾ ਲੈ ਕੇ ਗੁਰੂਨਗਰੀ ਦੀ ਸੇਵਾ ਕਰਾਂਗੇ।

ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਸੁਰੱਖਿਤ ਮਹਿਸੂਸ ਕਰਵਾਂਵਾਂਗੇ ਅਤੇ ਗੁਰੂ ਨਗਰੀ ਵਿਚੋਂ ਗੁੰਡਾ ਅਨਸਰਾਂ 'ਤੇ ਨਕੇਲ ਕੱਸ ਕੇ ਕਾਨੂੰਨ ਵਿਵਸਥਾ ਪੂਰਨ ਤੌਰ 'ਤੇ ਬਹਾਲ ਕੀਤੀ ਜਾਵੇਗੀ। ਇਸ ਮੌਕੇ ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ, ਵਧੀਕ ਮੈਨੇਜਰ ਸਤਨਾਮ ਸਿੰਘ ਤੇ ਸੂਚਨਾ ਅਧਿਕਾਰੀ ਹਰਿੰਦਰ ਸਿੰਘ ਰੋਮੀ ਤੇ ਅੰਮ੍ਰਿਤਪਾਲ ਸਿੰਘ ਵੀ ਹਾਜ਼ਰ ਸਨ।