ਸੁਮੇਧ ਸੈਣੀ ਦੀ ਗ੍ਰਿਫਤਾਰੀ ’ਤੇ ਰੋਕ ਨੂੰ ਲੈ ਕੇ ਸੁਖਪਾਲ ਖਹਿਰਾ ਨੇ AAP ਨੂੰ ਕੀਤਾ ਸਵਾਲ
ਕਿਹਾ- ਬਹਿਬਲ ਕਲਾਂ ਕਾਂਡ ਅਤੇ ਬੇਅਦਬੀ ਮਾਮਲਿਆਂ ਵਿਚ ਨਾਪਾਕ ਭੂਮਿਕਾ ਦੇ ਬਾਵਜੂਦ ਸਰਕਾਰ ਨੇ ਸੁਮੇਧ ਸੈਣੀ ਦੇ ਕੇਸ ਨੂੰ ਹਾਈ ਕੋਰਟ ਵਿਚ ਨਰਮੀ ਨਾਲ ਪੇਸ਼ ਕੀਤਾ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਦਿੱਤੀ ਗਈ ਰਾਹਤ ਨੂੰ ਲੈ ਕੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲ ਚੁੱਕੇ ਹਨ।
Tweet
ਸੁਖਪਾਲ ਖਹਿਰਾ ਨੇ ਟਵੀਟ ਕਰ ਕੇ ਲਿਖਿਆ, “ਇਹ ਦੇਖ ਕੇ ਹੈਰਾਨੀ ਹੁੰਦੀ ਹੈ ਕਿ ਕਿਵੇਂ ਭਗਵੰਤ ਮਾਨ ਸਰਕਾਰ ਨੇ ਬਹਿਬਲ ਕਲਾਂ ਕਾਂਡ ਅਤੇ ਬੇਅਦਬੀ ਮਾਮਲਿਆਂ ਵਿਚ ਨਾਪਾਕ ਭੂਮਿਕਾ ਦੇ ਬਾਵਜੂਦ ਸੁਮੇਧ ਸੈਣੀ ਦੇ ਕੇਸ ਨੂੰ ਹਾਈ ਕੋਰਟ ਵਿਚ ਨਰਮੀ ਨਾਲ ਪੇਸ਼ ਕੀਤਾ! ਕੀ ਅਰਵਿੰਦ ਕੇਜਰੀਵਾਲ ਇਸ ਤਰ੍ਹਾਂ “ਬੇਅਦਬੀ” ਦੇ ਮਾਮਲੇ ਨੂੰ ਸੁਲਝਾਉਣਗੇ?”
Sumedh Saini
ਦਰਅਸਲ ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ 'ਤੇ ਲੱਗੀ ਰੋਕ ਨੂੰ ਬਰਕਰਾਰ ਰੱਖਣ ਦਾ ਫ਼ੈਸਲਾ ਸੁਣਾਇਆ ਹੈ। ਸਾਬਕਾ DGP ਦੀ ਗ੍ਰਿਫ਼ਤਾਰੀ 'ਤੇ ਪਹਿਲਾਂ ਤੋਂ ਹੀ ਰੋਕ ਲੱਗੀ ਹੋਈ ਸੀ ਅਤੇ ਹਾਈ ਕੋਰਟ ਨੇ ਕਿਹਾ ਹੈ ਕਿ ਇਹ ਰੋਕ ਹੁਣ ਇਸ ਤਰ੍ਹਾਂ ਹੀ ਜਾਰੀ ਰਹੇਗੀ।