ਭਿਆਨਕ ਹਾਦਸੇ ਨੇ ਪਰਿਵਾਰ ਦੀਆਂ ਖੋਹੀਆਂ ਖੁਸ਼ੀਆਂ, ਨੌਜਵਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਕਾਰਵਾਈ ਕੀਤੀ ਸ਼ੁਰੂ

photo

 

ਸੁਨਾਮ: ਦਿੜ੍ਹਬਾ ਵਿਖੇ ਇਕ ਭਿਆਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ।  ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਮੋੜਾ ਦੇ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਨੌਜਵਾਨ ਗੁਰਪ੍ਰੀਤ ਸਿੰਘ ਸਕੂਟਰੀ ’ਤੇ ਸਵਾਰ ਹੋ ਕੇ ਮੋੜਾ ਵੱਲ ਨੂੰ ਜਾ ਰਿਹਾ ਸੀ।

ਇਹ ਵੀ ਪੜ੍ਹੋ: ਚੰਡੀਗੜ੍ਹ ਪ੍ਰਸ਼ਾਸਨ ਲਈ ਸ਼ਰਾਬ ਦੇ ਠੇਕੇ ਵੇਚਣੇ ਹੋਏ ਔਖੇ, 25 ਦਿਨਾਂ ਵਿੱਚ ਠੇਕਿਆਂ ਦੀ ਘਟੀ ਕੀਮਤ

ਇਸ ਦੌਰਨ ਰਸਤੇ ’ਚ ਇਕ ਟਰੱਕ ਨਾਲ ਹੋਈ ਭਿਆਨਕ ਟੱਕਰ 'ਚ ਉਸਦੀ ਮੌਕੇ ’ਤੇ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਲਾਸ਼ ਦਾ ਸਥਾਨਕ ਸਿਵਲ ਹਸਪਤਾਲ ’ਚ ਪੋਸਟਮਾਰਟਮ ਕਰਵਾਇਆ ਗਿਆ। ਪੁਲਿਸ ਨੇ ਟਰੱਕ ਨੂੰ ਕਬਜ਼ੇ ’ਚ ਲੈ ਲਿਆ ਹੈ ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਬਠਿੰਡਾ ਕੇਂਦਰੀ ਜੇਲ 'ਚ ਕੈਦੀਆਂ ਨੇ ਬਣਾਈ ਵੀਡੀਓ ਹੋਈ ਵਾਇਰਲ