Punjab News: ਕਣਕ ਖਰੀਦ ਨੂੰ ਲੈ ਕੇ CM ਭਗਵੰਤ ਮਾਨ ਨੇ ਕੀਤੀ ਸਮੀਖਿਆ; ਕਿਹਾ, ‘ਮੰਡੀਆਂ 'ਚ ਪ੍ਰਬੰਧ ਮੁਕੰਮਲ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਨੇ ਕਿਹਾ ਕਿ ਟਰਾਲੀ ਤੋਂ ਫ਼ਸਲ ਉਤਰਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ

CM Bhagwant Mann reviewed wheat procurement

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਮੰਡੀਆਂ 'ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ 'ਚ ਖਰੀਦ ਦੇ ਪ੍ਰਬੰਧ ਮੁਕੰਮਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਟਰਾਲੀ ਤੋਂ ਫ਼ਸਲ ਉਤਰਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ। ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।

(For more Punjabi news apart from CM Bhagwant Mann reviewed wheat procurement, stay tuned to Rozana Spokesman)