Sidhu Moosewala News : ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਕੱਲ੍ਹ ਹੋਵੇਗਾ ਰਿਲੀਜ਼, ਗੀਤ ਦਾ ਨਾਂ 4:10 ਦਿੱਤਾ ਗਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Sidhu Moosewala News : ਗਾਇਕ ਮਾਲਟਨ ਨੇ ਸਾਂਝਾ ਕੀਤਾ ਪੋਸਟਰ, ਕੱਲ੍ਹ ਯੂਟਿਊਬ ਚੈਨਲ ’ਤੇ ਕੀਤਾ ਜਾਵੇਗਾ ਅਪਲੋਡ

Sidhu Moosewala

Sidhu Moosewala News : ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ, ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿਚ ਇਹ ਦੂਜੀ ਖੁਸ਼ਖਬਰੀ ਹੈ। ਪਿਛਲੇ ਮਹੀਨੇ ਹੀ ਮੂਸੇਵਾਲਾ ਦੇ ਘਰ ਉਸ ਦੇ ਭਰਾ ਦਾ ਜਨਮ ਹੋਇਆ ਸੀ।

ਇਹ ਵੀ ਪੜੋ:Ajanala News : ਡੇਰਾ ਬਾਬਾ ਨਾਨਕ ਦੇ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਹੋਇਆ ਕਤਲ, ਖੇਤਾਂ ’ਚ ਮਿਲੀ ਲਾਸ਼ 

ਇਸ ਗੀਤ ਨੂੰ 4:10 ਦਾ ਨਾਂ ਦਿੱਤਾ ਗਿਆ ਹੈ। ਇਹੀ ਕਾਰਨ ਹੈ ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਰਿਲੀਜ਼ ਹੋ ਰਿਹਾ ਹੈ। ਇਸ ਗੀਤ ਦਾ ਪੋਸਟਰ ਰਿਲੀਜ਼ ਕਰਨ ਦੇ ਨਾਲ ਹੀ ਰੈਪਰ ਸੰਨੀ ਮਾਲਟਨ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ ’ਤੇ ਹੀ ਰਿਲੀਜ਼ ਕੀਤਾ ਜਾਵੇਗਾ। ਇਸ ਨੂੰ ਕਦੋਂ ਜਾਰੀ ਕੀਤਾ ਜਾਵੇਗਾ, ਇਸ ਬਾਰੇ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਪਰ ਅੰਦਾਜ਼ਾ ਹੈ ਕਿ ਇਹ ਗੀਤ ਸ਼ਾਮ 4.10 ਵਜੇ ਹੀ ਰਿਲੀਜ਼ ਹੋਵੇਗਾ।
ਪੋਸਟਰ ਰਿਲੀਜ਼ ਕਰਨ ਤੋਂ ਪਹਿਲਾਂ ਸੰਨੀ ਮਾਲਟਨ ਨੇ ਇਕ ਹੋਰ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਬਰੈਂਪਟਨ ਅਤੇ ਮਾਨਸਾ ਦੇ ਤਾਪਮਾਨ ਬਾਰੇ ਗੱਲ ਕੀਤੀ। ਨਾਲ ਹੀ ਸੰਨੀ ਮਾਲਟਨ ਨੇ ਲਿਖਿਆ ਹੈ- ‘ਡਰਾਉਣੇ ਘੰਟੇਦਾ ਅਲਰਟ, ਕਿਤੇ ਵੀ ਸੁਰੱਖਿਅਤ ਨਹੀਂ ਹੈ!

ਇਹ ਵੀ ਪੜੋ:Chandigarh Police News: ਤਨਖ਼ਾਹ ਘਪਲੇ ’ਚ ਲਟਕੀਆਂ 200 ਪੁਲਿਸ ਮੁਲਾਜ਼ਮਾਂ ਦੀਆਂ ਤਰੱਕੀਆਂ 

ਤੁਹਾਨੂੰ ਦੱਸ ਦੇਈਏ ਕਿ ਸੰਨੀ ਮਾਲਟਨ ਅਤੇ ਬਿੱਗ ਬਰਡ ਨੇ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿਚ ਕੰਮ ਕੀਤਾ ਹੈ। ਇਸ ’ਚ ‘ਲੈਵਲ’, ‘ਨੇਵਰ ਫੋਲਡ’, ‘ਜਸਟ ਲਿਸਨ’ ਵਰਗੇ ਕਈ ਹਿੱਟ ਗੀਤ ਸ਼ਾਮਲ ਹਨ। ਇਨ੍ਹਾਂ ਗੀਤਾਂ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ। ਇਸ ਗੀਤ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਿਛਲੇ ਸਾਲ ਨਵੰਬਰ ’ਚ ਦੀਵਾਲੀ ’ਤੇ ‘ਵਾਚ-ਆਊਟ’ ਰਿਲੀਜ਼ ਕੀਤਾ ਸੀ। ਮਈ 2022 ਵਿਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਸੀ। ਜਿਸ ਨੂੰ ਹੁਣ ਤੱਕ ਯੂਟਿਊਬ ’ਤੇ 3.59 ਕਰੋੜ ਲੋਕ ਦੇਖ ਚੁੱਕੇ ਹਨ।

ਇਹ ਵੀ ਪੜੋ:Bank Closed News: ਇਨ੍ਹਾਂ 8 ਸੂਬਿਆਂ ’ਚ ਇਸ ਹਫਤੇ ਸਿਰਫ 3 ਦਿਨ ਹੀ ਖੁੱਲ੍ਹੇ ਰਹਿਣਗੇ ਬੈਂਕ

ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ ’ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ ਹੀ 2 ਲੱਖ ਲੋਕਾਂ ਨੇ ਸੁਣਿਆ ਸੀ।

ਇਹ ਵੀ ਪੜੋ:Punjab News : ਬਾਜਵਾ ਨੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ’ਚ ਅਸਫ਼ਲ ਰਹਿਣ ਲਈ ਭਗਵੰਤ ਮਾਨ ਦੀ ਕੀਤੀ ਆਲੋਚਨਾ

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਤੱਕ ਕੁੱਲ 5 ਗੀਤ ਰਿਲੀਜ਼ ਹੋ ਚੁੱਕੇ ਹਨ। ਐਸਵਾਈਐਲ ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿਚ ਬੈਨ ਕਰ ਦਿੱਤਾ ਗਿਆ ਸੀ।

ਇਹ ਵੀ ਪੜੋ:Haryana News : ਤੇਜ਼ ਰਫਤਾਰ ਔਡੀ ਸਵਾਰ ਨੇ ਸੈਰ ਕਰਨ ਆਏ ਪਰਿਵਾਰ ਨੂੰ ਕੁਚਲਿਆ 

ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਰਿਲੀਜ਼ ਹੋਇਆ ਸੀ। ਇਹ ਗੀਤ ਅਸਲ ਵਿੱਚ ਇੱਕ ‘ਵਾਰ’ ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ‘‘ਮੇਰਾ ਨਾਮ’’ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਇਨ੍ਹਾਂ ਗੀਤਾਂ ਤੋਂ ਬਾਅਦ ਚੋਰੀ ਅਤੇ ਵਾਚ-ਆਊਟ ਰਿਲੀਜ਼ ਹੋਏ।

ਇਹ ਵੀ ਪੜੋ:Lok Sabha elections 2024: ਭਾਜਪਾ ਦੀ ਜਿੱਤ ’ਚ ਪੰਜਾਬ ਦੇ ਲੋਕ ਵੱਡੀ ਭੂਮਿਕਾ ਨਿਭਾਉਣ ਲਈ ਤਿਆਰ: ਪ੍ਰਨੀਤ ਕੌਰ 

 (For more news apart from Sidhu Moosewala's sixth song will be released tomorrow News in Punjabi, stay tuned to Rozana Spokesman)