Punjab News : ‘ਆਪ’ ਆਗੂ ਨੀਲ ਗਰਗ ਨੇ ਪ੍ਰਤਾਪ ਬਾਜਵਾ ਦੇ ਪੰਜਾਬ ਪੁਲਿਸ ਬਾਰੇ ਬਿਆਨ ਦਾ ਦਿੱਤਾ ਜਵਾਬ
Punjab News : ਕਿਹਾ - ਇੱਕ ਗਲਤ ਵਿਅਕਤੀ ਕਾਰਨ ਪੂਰੀ ਸੰਸਥਾ ਨੂੰ ਦੋਸ਼ੀ ਠਹਿਰਾਉਣਾ ਸਹੀ ਨਹੀਂ ਹੈ
Punjab News in Punjabi : ‘ਆਪ’ ਆਗੂ ਨੀਲ ਗਰਗ ਨੇ ਪ੍ਰਤਾਪ ਬਾਜਵਾ ਦੇ ਪੰਜਾਬ ਪੁਲਿਸ ਬਾਰੇ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ 'ਤੇ ਚੁੱਕੇ ਸਵਾਲ ਸੀ। ਗਰਗ ਨੇ ਬਾਜਵਾ ਨੂੰ ਕਿਹਾ ਕਿ ਉਹੀ ਪੰਜਾਬ ਪੁਲਿਸ ਹੈ ਜਿਸ ਨੇ ਅੱਜ ਇੱਕ ਸੀਨੀਅਰ ED ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕੀ ED ਨੂੰ ਵੀ ਖ਼ਤਮ ਕਰ ਦੇਣਾ ਚਾਹੀਦਾ ਹੈ। ਇੱਕ ਗਲਤ ਵਿਅਕਤੀ ਕਾਰਨ ਪੂਰੀ ਸੰਸਥਾ ਨੂੰ ਦੋਸ਼ੀ ਠਹਿਰਾਉਣਾ ਸਹੀ ਨਹੀਂ ਹੈ। ਕਾਂਗਰਸ ਨੇ ਆਪਣੇ ਰਾਜ ਦੌਰਾਨ ਨਸ਼ਾ ਤਸਕਰਾਂ ਨੂੰ ਬਚਾਇਆ ਹੈ।
ਨੀਲ ਗਰਗ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ। ਨੀਲ ਗਰਗ ਨੇ ਪ੍ਰਤਾਪ ਬਾਜਵਾ ਨੂੰ ਅਪੀਲ ਕੀਤੀ ਕਿ ਉਹ ਰਾਜਨੀਤੀ ਨੂੰ ਇੱਕ ਪਾਸੇ ਰੱਖ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਇਸ ਮੁਹਿੰਮ ਵਿੱਚ ਉਨ੍ਹਾਂ ਦਾ ਸਮਰਥਨ ਕਰਨ।
(For more news apart from AAP leader Neil Garg responds Pratap Bajwa's statement about Punjab PoliceNews in Punjabi, stay tuned to Rozana Spokesman)