Malerkotla Police Encounter News: ਮਲੇਰਕੋਟਲਾ ਵਿਚ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਠਭੇੜ, ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Malerkotla Police Encounter News: ਮੁਲਜ਼ਮਾਂ ਕੋਲੋਂ 32 ਬੋਰ ਦਾ ਪਿਸਤੌਲ ਵੀ ਹੋਇਆ ਬਰਾਮਦ

Malerkotla Police Encounter News

 Malerkotla Police Encounter News: ਮਲੇਰਕੋਟਲਾ ਵਿਚ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਠਭੇੜ ਹੋਣ ਦੀ ਖ਼ਬਰ ਮਿਲੀ ਹੈ। ਇਥੇ ਪੁਲਿਸ ਨੇ ਨਾਕਾ ਲਗਾਇਆ ਹੋਇਆ ਸੀ। ਜਿਵੇਂ ਹੀ 2 ਨਸ਼ਾ ਤਸਕਰ ਇਸ ਨਾਕੇ ਦੀ ਕੋਲ ਦੀ ਲੰਘਣ ਲੱਗੇ ਤਾਂ ਪੁਲਿਸ ਮੁਲਾਜ਼ਮਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਨ੍ਹਾਂ ਨੇ ਪੁਲਿਸ 'ਤੇ ਫ਼ਾਇਰਿੰਗ ਕਰ ਦਿੱਤੀ। 

ਪੁਲਿਸ ਨੇ ਆਪਣੇ ਬਚਾਅ ਲਈ ਜਵਾਬੀ ਕਾਰਵਾਈ ਕਰਦਿਆਂ ਇਕ ਮੁਲਜ਼ਮ ਦੀ ਲੱਤ ਵਿਚ ਗੋਲੀ ਮਾਰ ਕੇ ਦੋਹਾਂ ਨੂੰ ਕਾਬੂ ਕਰ ਲਿਆ। ਜ਼ਖ਼ਮੀ ਨਸ਼ਾ ਤਸਕਰ ਨੂੰ ਤੁਰੰਤ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਹਾਂ ਕੋਲੋਂ 96 ਗ੍ਰਾਮ ਹੈਰੋਇਨ ਤੇ ਇਕੇ 32 ਬੋਰ ਦਾ ਪਿਸਤੌਲ ਬਰਾਮਦ ਹੋਇਆ ਹੈ। 

ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਉਸ ਤੋਂ ਬਾਅਦ ਪੁੱਛਗਿਛ ਕੀਤੀ ਜਾਵੇਗੀ ਕਿ ਇਹ ਨਸ਼ਾ ਕਿੱਥੋਂ ਲੈ ਕੇ ਆਏ ਸਨ ਤੇ ਕਿਥੇ ਸਪਲਾਈ ਕਰਨ ਜਾ ਰਹੇ ਸਨ।