Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਜ਼ਾਨਚੀ ਨੇ ਕੀਤੀ ਖ਼ੁਦਕੁਸ਼ੀ

ਏਜੰਸੀ

ਖ਼ਬਰਾਂ, ਪੰਜਾਬ

ਮਾਨਸਿਕ ਤੌਰ ’ਤੇ ਚਲ ਰਹੇ ਸੀ ਪ੍ਰੇਸ਼ਾਨ

Shiromani Gurdwara Parbandhak Committee treasurer Tarsem Singh jumped into the canal

 

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜਾਨਚੀ ਤਰਸੇਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਸੇਖ ਜ਼ਿਲ੍ਹਾ ਤਰਨਤਾਰਨ, ਜੋ ਤਰਨਤਾਰਨ ਰੋਡ ਅੰਮ੍ਰਿਤਸਰ ਵਿਖੇ ਰਹਿਦਾ ਸੀ, ਨੇ ਅੱਜ ਸਵੇਰੇ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਪੁਲ ਕੋਟ ਮਿੱਤ ਸਿੰਘ ਵਿਖੇ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ । 

ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਨੇ ਦਿੰਦਿਆਂ ਦੱਸਿਆ ਕਿ ਤਰਸੇਮ ਸਿੰਘ ਮਾਨਸਿਕ ਤੌਰ ਪ੍ਰੇਸ਼ਾਨ ਰਹਿਦੇ ਸਨ। ਵਾਪਰੀ ਘਟਨਾ ਉਪਰੰਤ ਗੋਤਾਖੋਰਾਂ ਵਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨਹਿਰ ਦਾ ਪਾਣੀ ਵੀ ਰੋਕ  ਦਿੱਤਾ ਗਿਆ ਹੈ।