ਦਮਨਪ੍ਰੀਤ ਨੇ ਪਿੰਡ ਜਾਗੋਵਾਲ ਬਾਂਗਰ ਦਾ ਨਾਂਅ ਰੌਸ਼ਨ ਕੀਤਾ
ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਜਾਗੋਵਾਲ ਬਾਂਗਰ ਦੀ ਰਹਿਣ ਵਾਲੀ ਲੜਕੀ ਦਮਨਪ੍ਰੀਤ ਕੌਰ ਨੇ ਪੰਜਾਬ ਭਰ ਵਿਚ ਤੀਸਰਾ ਸਥਾਨ ਹਾਸਲ ਕੀਤਾ ਹੈ।
ਗੁਰਦਾਸਪੁਰ: ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਐਲਾਨ ਹੋਏ ਨਤੀਜਿਆਂ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਜਾਗੋਵਾਲ ਬਾਂਗਰ ਦੀ ਰਹਿਣ ਵਾਲੀ ਲੜਕੀ ਦਮਨਪ੍ਰੀਤ ਕੌਰ ਨੇ ਪੰਜਾਬ ਭਰ ਵਿਚ ਤੀਸਰਾ ਸਥਾਨ ਹਾਸਲ ਕਰਕੇ ਆਪਣੇ ਪਰਿਵਾਰ ਅਤੇ ਅਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜਿਸ ਕਾਰਨ ਦਮਨਪ੍ਰੀਤ ਕੌਰ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਦਮਨਪ੍ਰੀਤ ਆਈ ਏ ਐਸ ਆਧਿਕਾਰੀ ਬਣਨਾ ਦਾ ਸੁਪਨਾ ਲੈ ਰਹੀ ਹੈ।
ਦਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਸਕੂਲ ਟਾਈਮ ਤੋਂ ਇਲਾਵਾ ਕਰੀਬ 7 ਘੰਟੇ ਪੜਾਈ ਕੀਤੀ ਅਤੇ ਬਿਨਾ ਕਿਸੇ ਟਿਊਸ਼ਨ ਤੋਂ ਇਹ ਨਤੀਜਾ ਹਾਸਿਲ ਕੀਤਾ ਹੈ।ਦਮਨਪ੍ਰੀਤ ਕੌਰ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਦੇ ਸ਼ਹੀਦ ਬੀਬੀ ਸੁੰਦਰੀ ਜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਹੈ। ਉਸ ਦਾ ਕਹਿਣਾ ਹੈ ਕਿ ਉਸ ਨੂੰ ਇਹ ਤਾਂ ਉਮੀਦ ਸੀ ਕਿ ਉਹ ਮੈਰਿਟ ਵਿਚ ਆਵੇਗੀ ਪਰ ਪੰਜਾਬ ਵਿਚੋਂ ਤੀਜਾ ਸਥਾਨ ਹਾਸਲ ਹੋਵੇਗਾ ਇਹ ਉਸ ਲਈ ਬਹੁਤ ਵੱਡੀ ਗੱਲ ਹੈ। ਦਮਨਪ੍ਰੀਤ ਕੌਰ ਦੇ ਮਾਤਾ -ਪਿਤਾ ਆਪਣੀ ਬੇਟੀ ਤੇ ਮਾਣ ਮਹਿਸੂਸ ਕਰ ਰਹੇ ਹਨ।
ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਬੇਟੀ ਸ਼ੁਰੂ ਤੋਂ ਹੀ ਪੜ੍ਹਾਈ ਵਿਚ ਅੱਵਲ ਰਹੀ ਹੈ ਅਤੇ ਅੱਜ ਵੀ ਉਸਨੇ ਪੰਜਾਬ ਭਰ ਵਿਚ ਤੀਸਰਾ ਸਥਾਨ ਹਾਸਿਲ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਦਮਨਪ੍ਰੀਤ ਦੇ ਪਿਤਾ ਸਰਬਜੀਤ ਸਿੰਘ ਅਤੇ ਮਾਤਾ ਸ਼ਰਨਜੀਤ ਕੌਰ ਨੇ ਆਖਿਆ ਕਿ ਉਨ੍ਹਾਂ ਦੀ ਬੇਟੀ ਅੱਗੇ ਵੀ ਜਿੱਥੋਂ ਤੱਕ ਪੜ੍ਹਨਾ ਚਾਹੇਗੀ ਉਸਨੂੰ ਉਹ ਉਸ ਦਾ ਪੂਰਾ ਸਾਥ ਦੇਣਗੇ।
ਸਕੂਲ ਪ੍ਰਿੰਸੀਪਲ ਰਣਦੀਪ ਕੌਰ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੀਆ ਦੋ ਵਿਦਿਆਥਣਾਂ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ਦਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਕੀਤਾ ਹੈ ਅਤੇ ਰਾਜਵਿੰਦਰ ਕੌਰ ਨੇ 5ਵਾਂ ਸਥਾਨ ਹਾਸਿਲ ਕੀਤਾ ਹੈ। ਫਿਲਹਾਲ ਸਾਰੇ ਪਿੰਡ ਵਾਸੀਆਂ ਨੂੰ ਦਮਨਪ੍ਰੀਤ ਦੀ ਇਸ ਪ੍ਰਾਪਤੀ 'ਤੇ ਮਾਣ ਮਹਿਸੂਸ ਹੋ ਰਿਹਾ ਹੈ।