ਬਿਨਾਂ ਪ੍ਰੀਖਿਆ ਤੋਂ ਪੰਜਾਬ ’ਚ 5ਵੀਂ, 8ਵੀਂ ਤੇ 10ਵੀਂ ਦੇ ਵਿਦਿਆਰਥੀ ਅਗਲੀ ਜਮਾਤ ’ਚ ਹੋਣਗੇ ਪ੍ਰਮੋਟ
ਪੰਜਾਬ ਸਰਕਾਰ ਨੇ ਪੰਜਾਬ ਸਕੂਲ ਸਿਖਿਆ ਬੋਰਡ ਦੀਆਂ 5ਵੀਂ, 8ਵੀਂ ਅਤੇ 10ਵੀਂ ਦੇ ਵਿਦਿਆਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ, 8 ਮਈ (ਸਪੋਸਕਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਪੰਜਾਬ ਸਕੂਲ ਸਿਖਿਆ ਬੋਰਡ ਦੀਆਂ 5ਵੀਂ, 8ਵੀਂ ਅਤੇ 10ਵੀਂ ਦੇ ਵਿਦਿਆਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮÇੰਰਦਰ ਸਿੰਘ ਨੇ ਸ਼ੁਕਰਵਾਰ ਨੂੰ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਸਿਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਵੀਡੀਉ ਕਾਨਫ਼ਰੰਸਿੰਗ ਰਾਹੀਂ ਕੀਤੀ ਮੀਟਿੰਗ ਤੋਂ ਬਾਅਦ ਟਵਿਟਰ ’ਤੇ ਇਹ ਐਲਾਨ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਦੇ ਆਧਾਰ ’ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੀ ਤਰੱਕੀ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਟਵਿਟ ਵਿਚ ਕਿਹਾ, ‘‘ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿਚ ਪ੍ਰਮੋਟ ਕੀਤਾ ਜਾਵੇਗਾ ਜਦਕਿ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰੀ-ਬੋਰਡ ਦੇ ਨਤੀਜਿਆਂ ਦੇ ਆਧਾਰ ’ਤੇ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ ਕੀਤਾ ਹੈ। ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਅਸੀਂ ਭਾਰਤ ਸਰਕਾਰ ਦੇ ਫ਼ੈਸਲੇ ਦੀ ਪਾਲਣਾ ਕਰਾਂਗੇ।’’ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਬਾਰੇ ਬਾਅਦ ਵਿਚ ਫ਼ੈਸਲਾ ਕੀਤਾ ਜਾਵੇਗਾ। ਕੋਰੋਨਾ ਵਾਇਰਸ ਮਹਮਾਰੀ ਕਾਰਨ ਪੰਜਾਬ ਸਮੇਤ ਪੂਰੇ ਦੇਸ਼ ਭਰ ਵਿਚ ਸਕੂਲ ਪ੍ਰੀਖਿਆਵਾਂ ਨਹੀਂ ਹੋ ਸਕੀਆਂ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਐਲਾਨ