ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ, ਕੋਰੋਨਾ ਵਾਇਰਸ ਨਾਲ ਸੂਬੇ 'ਚ ਹੋਈ 30ਵੀਂ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਾਂਦੇੜ ਸਾਹਿਬ ਤੋਂ ਪਰਤਿਆ ਸ਼ਰਧਾਲੂ ਹਾਰਿਆ ਜ਼ਿੰਦਗੀ ਦੀ ਜੰਗ

Photo

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਅੱਜ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ 30ਵੀਂ ਮੌਤ ਹੋ ਗਈ ਹੈ। ਦਰਅਸਲ ਲੁਧਿਆਣਾ 'ਚ ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਕੋਰੋਨਾ ਪੀੜਤ ਵਿਅਕਤੀ ਪਿੰਡ ਮਾਣੂੰਕੇ ਦੇ ਰਹਿਣ ਵਾਲੇ ਸੀ।

ਉਹ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਜਥੇ ਵਿਚ ਸ਼ਾਮਲ ਸਨ। ਮ੍ਰਿਤਕ ਦੀ ਉਮਰ 59 ਸਾਲ ਸੀ। ਉਹਨਾਂ ਦਾ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਉਹਨਾਂ ਨੇ ਅੱਜ ਸਵੇਰੇ 6:50 ਵਜੇ ਆਖਰੀ ਸਾਹ ਲਿਆ।

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਮਹਾਮਾਰੀ ਦਾ ਪ੍ਰਕੋਪ ਪੂਰੀ ਦੁਨੀਆ ਵਿਚ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਵਾਇਰਸ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਅਮਰੀਕਾ 'ਤੇ ਪਿਆ ਹੈ। ਅਮਰੀਕਾ ਵਿਚ ਹੁਣ ਤੱਕ 12,99,912 ਲੋਕ ਕੋਰੋਨਾ ਸੰਕਰਮਿਤ ਹੋ ਚੁੱਕੇ ਹਨ।

ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 77,562 ਤੱਕ ਪਹੁੰਚ ਚੁੱਕੀ ਹੈ। ਹੁਣ ਤੱਕ ਦੇ ਅੰਕੜਿਆਂ ਅਨੁਸਾਰ ਦੁਨੀਆ ਦੇ ਤਿੰਨ ਦੇਸ਼ਾਂ ਵਿਚ ਦੋ-ਦੋ ਲੱਖ ਅਤੇ ਛੇ ਦੇਸ਼ਾਂ ਵਿਚ ਪੀੜਤਾਂ ਦੀ ਗਿਣਤੀ ਇਕ-ਇਕ ਲੱਖ ਤੋਂ ਉੱਪਰ ਪਹੁੰਚ ਚੁੱਕੀ ਹੈ।