ਕੋਰੋਨਾ ਕਾਰਨ ਸਰਹਿੰਦ ਫਤਿਹ ਦਿਵਸ ’ਤੇ ਨਹੀਂ ਹੋਵੇਗਾ ਨਗਰ ਕੀਰਤਨ- ਭਾਈ ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਇਸ ਵਾਰ ਸਰਹਿੰਦ ਫਤਿਹ ਦਿਵਸ ਮੌਕੇ ਵੱਡਾ ਸੰਗਤੀ ਇਕੱਠ ਨਹੀਂ ਕੀਤਾ ਜਾਵੇਗਾ।

Photo

ਅੰਮ੍ਰਿਤਸਰ, 9 ਮਈ- ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਇਸ ਵਾਰ ਸਰਹਿੰਦ ਫਤਿਹ ਦਿਵਸ ਮੌਕੇ ਵੱਡਾ ਸੰਗਤੀ ਇਕੱਠ ਨਹੀਂ ਕੀਤਾ ਜਾਵੇਗਾ। ਕੇਵਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਬਾਣੀ ਕੀਰਤਨ ਹੀ ਕੀਤਾ ਜਾਵੇਗਾ ਅਤੇ ਸਮਾਗਮਾਂ ਦੌਰਾਨ ਸੰਗਤਾਂ ਦੀ ਸ਼ਮੂਲੀਅਤ ਨਹੀਂ ਹੋਵੇਗੀ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਹਰ ਸਾਲ 12 ਮਈ ਨੂੰ ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਚਪੜਚਿੜੀ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਫਤਿਹ ਮਾਰਚ ਰੂਪੀ ਨਗਰ ਕੀਰਤਨ ਸਜਾਇਆ ਜਾਂਦਾ ਹੈ,

ਜੋ ਇਸ ਵਾਰ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਕੇਵਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਹੀ ਕੀਤਾ ਜਾਵੇਗਾ, ਜਿਸ ਦਾ ਸਿੱਧਾ ਪ੍ਰਸਾਰਣ ਵੱਖ ਵੱਖ ਚੈਨਲਾਂ ਰਾਹੀ ਹੋਵੇਗਾ ਤਾਂ ਜੋ ਸੰਗਤਾਂ ਇਨ੍ਹਾਂ ਸਮਾਗਮਾਂ ਨਾਲ ਘਰ ਬੈਠਿਆਂ ਜੁੜ ਸਕਣ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।