ਪਟਿਆਲਾ ਘਟਨਾਕ੍ਰਮ: ਬਰਜਿੰਦਰ ਪਰਵਾਨਾ ਨੂੰ 14 ਦਿਨ ਅਤੇ ਹਰੀਸ਼ ਸਿੰਗਲਾ ਨੂੰ 16 ਮਈ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਟਿਆਲਾ ਹਿੰਸਾ ਦੇ ਮਾਮਲੇ ਵਿਚ ਅਦਾਲਤ ਨੇ ਮੁੱਖ ਮੁਲਜ਼ਮ ਦੱਸੇ ਜਾ ਰਹੇ ਬਰਜਿੰਦਰ ਸਿੰਘ ਪਰਵਾਨਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ

Barjinder Parwana and Harish Singla


ਪਟਿਆਲਾ: ਜ਼ਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਅਦਾਲਤ ਨੇ ਮੁੱਖ ਮੁਲਜ਼ਮ ਦੱਸੇ ਜਾ ਰਹੇ ਬਰਜਿੰਦਰ ਸਿੰਘ ਪਰਵਾਨਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ ਜਦਕਿ ਇਕ ਹੋਰ ਮੁਲਜ਼ਮ ਸ਼ਿਵਸੈਨਾ ਆਗੂ ਹਰੀਸ਼ ਸਿੰਗਲਾ ਨੂੰ 16 ਮਈ ਤੱਕ ਨਿਆਂਇਕ ਹਿਰਾਸਤ ਵਿਚ ਭੇਜਿਆ ਗਿਆ ਹੈ। ਬਰਜਿੰਦਰ ਸਿੰਘ ਪਰਵਾਨਾ ਪਟਿਆਲਾ ਹਿੰਸਾ ਦਾ ਮਾਸਟਰ ਮਾਈਂਡ ਦੱਸਿਆ ਜਾ ਰਿਹਾ ਹੈ।

Barjinder Singh Parwana arrested

ਪੰਜਾਬ ਪੁਲਿਸ ਵੱਲੋਂ ਬਰਜਿੰਦਰ ਸਿੰਘ ਪਰਵਾਨਾ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਬਰਜਿੰਦਰ ਸਿੰਘ ਪਰਵਾਨਾ ਨੂੰ 9 ਮਈ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ, ਜਿਸ ਮਗਰੋਂ ਅੱਜ ਉਹਨਾਂ ਦੀ ਅਦਾਲਤ ਵਿਚ ਪੇਸ਼ੀ ਹੋਈ। ਦੱਸ ਦੇਈਏ ਕਿ ਨਿਆਂਇਕ ਹਿਰਾਸਤ ਵਿਚ ਬਰਜਿੰਦਰ ਸਿੰਘ ਪਰਵਾਨਾ ਅਤੇ ਹਰੀਸ਼ ਸਿੰਗਲਾ ਨੂੰ ਉਸੇ ਜੇਲ੍ਹ ਵਿਚ ਲਿਜਾਇਆ ਜਾਵੇਗਾ ਜਿੱਥੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਬੰਦ ਹਨ।

Harish Singla

ਜ਼ਿਕਰਯੋਗ ਹੈ ਕਿ ਬਰਜਿੰਦਰ ਸਿੰਘ ਪਰਵਾਨਾ ਰਾਜਪੁਰਾ ਦੇ ਵਸਨੀਕ ਹਨ। ਜਾਣਕਾਰੀ ਮੁਤਾਬਕ ਪਟਿਆਲਾ ਵਿਖੇ ਵਾਪਰੀ ਹਿੰਸਕ ਘਟਨਾ ਤੋਂ ਪਹਿਲਾਂ ਵੀ ਪਰਵਾਨਾ ਖ਼ਿਲਾਫ਼ ਚਾਰ ਐੱਫਆਈਆਰ ਦਰਜ ਹਨ। ਇਹਨਾਂ ਵਿਚੋਂ ਤਿੰਨ ਐੱਫਆਈਆਰ ਪਟਿਆਲਾ ਜ਼ਿਲ੍ਹੇ ਵਿਚ ਹਨ ਜਦਕਿ ਇਕ ਮੁਹਾਲੀ ਵਿਚ ਹੈ। ਪਟਿਆਲਾ ਹਿੰਸਾ ਮਾਮਲੇ 'ਚ ਹੁਣ ਕੁੱਲ 6 ਖਿਲਾਫ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ ਜਦਕਿ ਮਾਮਲੇ ਵਿਚ 25 ਲੋਕ ਨਾਮਜ਼ਦ ਹਨ।