ਸਾਬਕਾ ਵਿਧਾਇਕ ਅੰਗਦ ਸੈਣੀ ਮੁੜ ਕਾਂਗਰਸ ਵਿਚ ਸ਼ਾਮਲ, ਰਾਜਾ ਵੜਿੰਗ ਨੇ ਕੀਤਾ ਸੁਆਗਤ
ਵਿਧਾਨ ਸਭਾ ਚੋਣਾਂ ਵਿਚ ਅਜ਼ਾਦ ਉਮੀਦਵਾਰ ਵਜੋਂ ਖੜ੍ਹੇ ਸਨ ਅੰਗਦ ਸੈਣੀ
Nawanshahr ex-MLA Angad Singh Saini back in Congress
ਨਵਾਂਸ਼ਹਿਰ : ਨਵਾਂਸ਼ਹਿਰ ਤੋਂ ਸਾਬਕਾ ਵਿਧਾਇਕ ਅੰਗਦ ਸੈਣੀ ਨੇ ਮੁੜ ਘਰ ਵਾਪਸੀ ਕੀਤੀ ਹੈ। ਅੰਗਦ ਸੈਣੀ ਅੱਜ ਅਪਣੇ ਸਾਥੀਆਂ ਨਾਲ ਮੁੜ ਕਾਂਗਰਸ ਵਿਚ ਸ਼ਾਮਲ ਹੋਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੈਣੀ ਦੇ ਘਰ ਜਾ ਕੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ। ਰਾਜਾ ਵੜਿੰਗ ਦੇ ਨਾਲ ਭਾਰਤ ਭੂਸ਼ਣ ਆਸ਼ੂ ਵੀ ਉਹਨਾਂ ਦੇ ਨਾਲ ਮੌਜੂਦ ਸਨ।
ਦਰਅਸਲ ਵਿਧਾਨ ਸਭਾ ਚੋਣਾਂ 2022 ਦੌਰਾਨ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਟਿਕਟ ਨਾ ਦਿੱਤੇ ਜਾਣ 'ਤੇ ਨਰਾਜ਼ ਚੱਲਦਿਆਂ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ ਤੇ ਵਿਧਾਨ ਸਭਾ ਚੋਣਾਂ ਵਿਚ ਅਜ਼ਾਦ ਉਮੀਦਵਾਰ ਵਜੋਂ ਖੜ੍ਹੇ ਸਨ ਪਰ ਇਸ ਦੌਰਾਨ ਉਨ੍ਹਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਸੀ। ਇਸ ਤੋਂ ਬਾਅਦ ਅੱਜ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੇ ਮੁੜ ਘਰ ਵਾਪਸੀ ਕਰ ਲਈ ਹੈ।