ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੂਰੀ ਕੀਤੀ ਇੰਜੀਨੀਅਰ ਸੋਹਣਾ-ਮੋਹਣਾ ਦੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਰਭਜਨ ਸਿੰਘ ਈਟੀਓ ਨੇ ਪੀਐਸਪੀਸੀਐਲ ਦੇ ਇੰਜੀਨੀਅਰ ਸੋਹਣਾ ਸਿੰਘ ਅਤੇ ਮੋਹਣਾ ਸਿੰਘ ਦੀ ਮੰਗ ’ਤੇ ਉਹਨਾਂ ਬਦਲੀ ਬਿਜਲੀ ਮਾਨਾਂਵਾਲਾ ਬਿਜਲੀ ਦਫ਼ਤਰ ਵਿਖੇ ਕਰ ਦਿੱਤੀ ਹੈ।

Harbhajan Singh ETO with Sohna-Mohna

 

ਅੰਮ੍ਰਿਤਸਰ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੋ ਸਿਰ ਅਤੇ ਇਕ ਧੜ ਨਾਲ ਜੁੜੇ ਹੋਏ ਪੀਐਸਪੀਸੀਐਲ ਦੇ ਇੰਜੀਨੀਅਰ ਸੋਹਣਾ ਸਿੰਘ ਅਤੇ ਮੋਹਣਾ ਸਿੰਘ ਦੀ ਮੰਗ ’ਤੇ ਉਹਨਾਂ ਬਦਲੀ ਬਿਜਲੀ ਮਾਨਾਂਵਾਲਾ ਬਿਜਲੀ ਦਫ਼ਤਰ ਵਿਖੇ ਕਰ ਦਿੱਤੀ ਹੈ।

Sohan Singh and Mohan Singh

ਦੱਸ ਦੇਈਏ ਕਿ ਉਕਤ ਦੋਵੇਂ ਭਰਾਵਾਂ ਨੂੰ ਵਿਸ਼ਵ ਪ੍ਰਸਿੱਧ ਸੰਸਥਾ ਭਗਤ ਪੂਰਨ ਸਿੰਘ ਪਿੰਗਲਵਾੜਾ ਨੇ ਪੜ੍ਹਾਇਆ ਅਤੇ ਪਾਲਣ ਪੋਸ਼ਣ ਕੀਤਾ ਹੈ। ਉਕਤ ਦੋਵੇਂ ਇਸ ਵੇਲੇ ਪਾਵਰ ਕਾਲੋਨੀ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਆਰ.ਟੀ.ਐਮ. ਦੀ ਪੋਸਟ ਉਤੇ ਤਾਇਨਾਤ ਹਨ ਅਤੇ ਅਜੇ ਵੀ ਪਿੰਗਲਵਾੜਾ ਦੇ ਮਾਨਾਂਵਾਲਾ ਸਥਿਤ ਕੈਂਪਸ ਵਿਚ ਰਹਿੰਦੇ ਹਨ। ਦੋਵੇਂ ਭਰਾ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਉਹਨਾਂ ਦੀ ਰਿਹਾਇਸ਼ ਉਤੇ ਮਿਲੇ ਅਤੇ ਉਹਨਾਂ ਨੇ ਕੈਬਨਿਟ ਮੰਤਰੀ ਕੋਲ ਮਾਨਾਂਵਾਲਾ ਤੋਂ ਮਜੀਠਾ ਰੋਡ ਦਫ਼ਤਰ ਦੀ ਦੂਰੀ ਦੱਸ ਕੇ ਆਉਣ-ਜਾਣ ਦੀ ਤਕਲੀਫ਼ ਦਾ ਜ਼ਿਕਰ ਕੀਤਾ।

Harbhajan Singh ETO

ਹਰਭਜਨ ਸਿੰਘ ਨੇ ਉਹਨਾਂ ਦੀ ਜਾਇਜ਼ ਮੰਗ ਸੁਣਦੇ ਹੋਏ ਪਟਿਆਲਾ ਸਥਿਤ ਪੀਐਸਪੀਸੀਐਲ ਦੇ ਮੁੱਖ ਦਫ਼ਤਰ ਨਾਲ ਰਾਬਤਾ ਕੀਤਾ ਅਤੇ ਤਰੁੰਤ ਉਹਨਾਂ ਭਰਾਵਾਂ ਦੀ ਬਦਲੀ ਮਾਨਾਂਵਾਲਾ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਹਨਾਂ ਨੂੰ ਆਰ.ਟੀ.ਐਮ. ਤੋਂ ਐਸ.ਐਸ.ਏ. ਲਗਾਉਣ ਦੀ ਹਦਾਇਤ ਵੀ ਕੀਤੀ, ਜਿਸ ਉੱਤੇ ਕਾਰਵਾਈ ਕਰਦੇ ਹੋਏ ਵਿਭਾਗ ਨੇ ਸੋਹਣਾ ਅਤੇ ਮੋਹਣਾ ਦੀ ਬਦਲੀ ਮਾਨਾਂਵਾਲਾ ਬਿਜਲੀ ਦਫਤਰ ਵਿਖੇ ਐਸ.ਐਸ.ਏ. ਵਜੋਂ ਕਰ ਦਿੱਤੀ ਹੈ।