CM ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਬਿਨ੍ਹਾਂ ਕਿਸੇ ਦਬਾਅ ਦੇ ਹਰ ਦੋਸ਼ੀ ਖਿਲਾਫ਼ ਕਾਰਵਾਈ ਕਰਨ ਲਈ ਕਿਹਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਹਿਲਾਂ ਵਿਕਰੇਤਾਵਾਂ ਨੂੰ ਫੜ ਕੇ ਨਸ਼ੇ ਦੀ ਚੇਣ ਤੋੜੇਗੀ - ਮੁੱਖ ਮੰਤਰੀ 

Bhagwant Mann

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਪੁਲਿਸ ਅਧਿਕਾਰੀਆਂ ਨਾਲ ਵੱਡੀ ਮੀਟਿੰਗ ਕੀਤੀ। ਇਸ ਵਿਚ ਸੂਬੇ 'ਚ ਨਸ਼ਿਆਂ ਖ਼ਿਲਾਫ਼ ਐਕਸ਼ਨ ਪਲਾਨ ਤਿਆਰ ਕੀਤਾ ਗਿਆ। ਨਸ਼ਿਆਂ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਿਨ੍ਹਾਂ ਕਿਸੇ ਦਬਾਅ ਦੇ ਹਰ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਕਰਨ।

ਉਹਨਾਂ ਕਿਹਾ ਕਿ ਸਾਡੇ ਨੌਜਵਾਨ ਪੀੜਤ ਹਨ, ਦੋਸ਼ੀ ਨਹੀਂ। ਪਹਿਲਾਂ ਨਸ਼ੇ ਵੰਡਣ ਵਾਲਿਆਂ ਨੂੰ ਫੜ ਕੇ ਚੇਨ ਤੋੜੀ ਜਾਵੇਗੀ, ਫਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਸੁਪਨਾ ਨਸ਼ਾ ਮੁਕਤ ਪੰਜਾਬ ਬਣਾਉਣਾ ਹੈ। ਜ਼ਿਕਰਯੋਗ ਹੈ ਕਿ ਪੰਜਾਬ 'ਚ ਨਸ਼ੇ ਦੀ ਚੇਨ ਨੂੰ ਰੋਕਣ ਦੇ ਨਾਲ-ਨਾਲ ਸੂਬਾ ਸਰਕਾਰ ਨਸ਼ਾ ਛੁਡਾਊ ਕੇਂਦਰਾਂ ਦੇ ਬੁਨਿਆਦੀ ਢਾਂਚੇ 'ਚ ਵੀ ਸੁਧਾਰ ਕਰ ਰਹੀ ਹੈ ਤਾਂ ਜੋ ਨਸ਼ਾ ਛੱਡਣ ਦੇ ਚਾਹਵਾਨ ਲੋਕ ਇੱਥੇ ਆ ਸਕਣ।

ਸੂਬੇ 'ਚ ਹਰ 10 ਕਿਲੋਮੀਟਰ ਦੇ ਘੇਰੇ 'ਚ ਇੱਕ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤਾ ਜਾਵੇਗਾ। ਪੰਜਾਬ ਵਿਚ ਇਸ ਸਮੇਂ 208 ਨਸ਼ਾ ਛੁਡਾਊ ਕੇਂਦਰ ਹਨ। ਜੇਲ੍ਹਾਂ ਵਿਚ 16 ਕੇਂਦਰ ਚੱਲ ਰਹੇ ਹਨ। ਸੂਬੇ ਵਿਚ ਇਸ ਸਮੇਂ 2.5 ਲੱਖ ਨਸ਼ੇੜੀ ਰਜਿਸਟਰਡ ਹਨ ਜਦਕਿ 16.5 ਲੱਖ ਮਰੀਜ਼ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਆ ਰਹੇ ਹਨ।