ਛੁੱਟੀ ’ਤੇ ਆਏ ਫ਼ੌਜੀ ਦੀ ਨਹਿਰ ਵਿਚ ਡਿੱਗਣ ਕਾਰਨ ਮੌਤ, 17 ਮਈ ਨੂੰ ਜਾਣਾ ਸੀ ਵਾਪਸ
ਕੁਝ ਦਿਨ ਪਹਿਲਾਂ ਹੀ ਛੁੱਟੀ ’ਤੇ ਆਇਆ ਸੀ ਗੁਰਪ੍ਰੀਤ ਸਿੰਘ
Gurpreet Singh (File Photo)
ਲਹਿਰਾਗਾਗਾ: ਸਬ ਡਵੀਜ਼ਨ ਦੇ ਪਿੰਡ ਗੁਰਨੇ ਖ਼ੁਰਦ ਵਿਖੇ ਛੁੱਟੀ ’ਤੇ ਆਏ ਫ਼ੌਜੀ ਦੀ ਮੋਟਰਸਾਈਕਲ ਨਹਿਰ ਵਿਚ ਡਿੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 22 ਸਾਲਾ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਫ਼ੌਜ ਵਿਚ ਨੌਕਰੀ ਕਰਦਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਛੁੱਟੀ ’ਤੇ ਆਇਆ ਸੀ। ਉਸ ਨੇ 17 ਮਈ ਨੂੰ ਛੁੱਟੀ ਕੱਟ ਕੇ ਵਾਪਸ ਡਿਊਟੀ ’ਤੇ ਜਾਣਾ ਸੀ।