Punjab News: ਪੰਜਾਬ ਪੁਲਿਸ ਨੇ ਗ਼ਲਤ ਜਾਣਕਾਰੀ ਤੋਂ ਸਾਵਧਾਨ ਰਹਿਣ ਦੀ ਕੀਤੀ ਅਪੀਲ, ਕਿਹਾ- ਸਾਡੀਆਂ ਫ਼ੌਜਾਂ ਸਾਡੀ ਰੱਖਿਆ ਕਰ ਰਹੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਾਣਕਾਰੀ ਸਾਂਝੀ ਕਰਨ ਤੋਂ ਪਹਿਲਾਂ ਤੱਥਾਂ ਦੀ ਪੁਸ਼ਟੀ ਕਰਨ ਲਈ ਕਿਹਾ

Punjab Police appeals to beware of misinformation News in punjabi

Punjab Police appeals to beware of misinformation News: ਭਾਰਤ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਬੀਤੀ ਰਾਤ ਪਾਕਿਸਤਾਨ ਵਲੋਂ ਹਮਲਾ ਕੀਤਾ ਗਿਆ ਪਰ ਭਾਰਤੀ ਫ਼ੌਜ ਨੇ ਪਾਕਿਸਤਾਨ ਨੂੰ ਮੂੰਹਤੋੜ ਜਵਾਬ ਦਿੱਤਾ। ਭਾਰਤ ਨੇ ਪਾਕਿਸਤਾਨ ਦੇ ਸਾਰੇ ਹਮਲੇ ਨਾਕਾਮ ਕਰ ਦਿੱਤੇ ਹਨ। ਇਸ ਵਿਚਾਲੇ ਪੰਜਾਬ ਪੁਲਿਸ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਗ਼ਲਤ ਜਾਣਕਾਰੀ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਕਿਹਾ ਕਿ ਜਾਣਕਾਰੀ ਸਾਂਝੀ ਕਰਨ ਤੋਂ ਪਹਿਲਾਂ ਤੱਥਾਂ ਅਤੇ ਸਰੋਤਾਂ ਦੀ ਪੁਸ਼ਟੀ ਕਰਨ ਲਈ ਕਿਹਾ ਤਾਂ ਜੋ ਕੁਝ ਜਾਅਲੀ ਸਾਂਝਾ ਨਾ ਹੋ ਸਕੇ। ਪੰਜਾਬ ਪੁਲਿਸ ਨੇ ਕਿਹਾ ਕਿ ਸਾਡੀਆਂ ਫ਼ੌਜਾਂ ਸਾਡੀ ਰੱਖਿਆ ਕਰ ਰਹੀਆਂ ਹਨ। ਆਓ ਅਸੀਂ ਡਿਜੀਟਲ ਖੇਤਰ ਵਿਚ ਸੱਚਾਈ ਦੇ ਸਿਪਾਹੀ ਬਣੀਏ।

(For more news apart from 'Punjab Police appeals to beware of misinformation News'  , stay tuned to Rozana Spokesman)