ਸੁਖਬੀਰ ਤੇ ਹਰਸਿਮਰਤ ਕੋਲੋਂ ਦਿੱਲੀ ਦਰਬਾਰ ਵਲੋਂ ਸਪਸ਼ਟੀਕਰਨ ਮੰਗਿਆ ਗਿਆ ਹੋਣ ਦੀ ਚਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖ਼ਾਲਿਸਤਾਨ ਬਾਰੇ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਤੋਂ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਕਾਫ਼ੀ ਔਖੀ

Sukhbir badal And Harsimrat badal

ਖ਼ਾਲਿਸਤਾਨ ਬਾਰੇ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਤੋਂ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਕਾਫ਼ੀ ਔਖੀ ਹੈ। ਇਸੇ ਦੌਰਾਨ ਅੰਦਰੂਨੀ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਦਿੱਲੀ ਦਰਬਾਰ ਨੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਮੈਂਬਰ ਪਾਰਲੀਮੈਂਟ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਕੋਲੋਂ ਜਥੇਦਾਰ ਦੇ ਖ਼ਾਲਿਸਤਾਨ ਬਾਰੇ ਬਿਆਨ ਉਤੇ ਸਪਸ਼ਟੀਕਰਨ ਮੰਗ ਲਿਆ ਹੈ। ਇਹ ਜਾਣਕਾਰੀ ਮਿਲ ਰਹੀ ਹੈ ਕਿ ਅੱਜ ਭਲਕ ਵਿਚ ਹੀ ਇਹ ਦੋਵੇਂ ਲੀਡਰ ਭਾਜਪਾ ਦੇ ਦਿੱਲੀ ਦਰਬਾਰ ਵਿਚ ਪੇਸ਼ ਹੋਣ ਜਾ ਰਹੇ ਹਨ।