ਮਤਰੇਏ ਭਰਾ ਨੇ ਭੈਣ ਨਾਲ ਕੀਤਾ ਜਬਰ ਜਨਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਐਤਵਾਰ ਉਸ ਵਕਤ ਭੈਣ ਭਰਾ ਦਾ ਪਵਿੱਤਰ ਰਿਸ਼ਤਾ ਕਲੰਕਤ ਹੋ ਗਿਆ ਜਦੋਂ ਇਕ ਭਰਾ ਵਲੋਂ ਅਪਣੀ ਹੀ ਭੈਣ ਨੂੰ ਹਵਸ ਦਾ ਸ਼ਿਕਾਰ

File Photo

ਖੰਨਾ, 8 ਜੂਨ (ਏ.ਐਸ. ਖੰਨਾ): ਐਤਵਾਰ ਉਸ ਵਕਤ ਭੈਣ ਭਰਾ ਦਾ ਪਵਿੱਤਰ ਰਿਸ਼ਤਾ ਕਲੰਕਤ ਹੋ ਗਿਆ ਜਦੋਂ ਇਕ ਭਰਾ ਵਲੋਂ ਅਪਣੀ ਹੀ ਭੈਣ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ। ਮੁਲਜ਼ਮ ਨੇ ਕਿਸੇ ਨੂੰ ਦੱਸਣ ਦੀ ਸੂਰਤ ਵਿਚ ਜਾਨੋਂ ਮਾਰਨ ਦੀ ਧਮਕੀ ਵੀ ਦਿਤੀ ਤੇ ਕੁਕਰਮ ਕਰਨ ਮਗਰੋਂ ਕਥਿਤ ਦੋਸ਼ੀ ਫ਼ਰਾਰ ਹੋ ਗਿਆ। ਪੀੜਤ ਲੜਕੀ ਨੂੰ ਗੰਭੀਰ ਹਾਲਤ ਵਿਚ ਖੰਨਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਲੜਕੀ ਦੀ ਮਾਂ ਦੇ ਬਿਆਨਾਂ ’ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਦੀ ਭਾਲ ਅਰੰਭ ਦਿਤੀ।

ਸ਼ਿਕਾਇਤਕਰਤਾ ਨੇ ਦਸਿਆ ਕਿ ਅੱਜ ਜਦੋਂ ਸਵੇਰੇ ਉਹ ਅਤੇ ਉਨ੍ਹਾਂ ਦੇ ਪਤੀ ਕਿਸੇ ਕੰਮ ਸਬੰਧੀ ਘਰੋਂ ਬਾਹਰ ਗਏ ਤਾਂ ਇਸ ਦੌਰਾਨ ਉਨ੍ਹਾਂ ਦੀ ਬੇਟੀ ਘਰ ’ਚ ਇਕੱਲੀ ਸੀ ਜਿਸ ’ਤੇ ਕਥਿਤ ਦੋਸ਼ੀ ਵਲੋਂ ਲੜਕੀ ਨਾਲ ਜਬਰ ਜਨਾਹ ਕੀਤਾ ਗਿਆ। ਲੜਕੀ ਨੇ ਰੌਲਾ ਪਾਇਆ ਤਾਂ ਮੁਲਜ਼ਮ ਫ਼ਰਾਰ ਹੋ ਗਿਆ। ਸ਼ਿਕਾਇਤਕਰਤਾ ਨੇ ਦਸਿਆ ਕਿ ਜਦੋਂ ਉਹ ਘਰ ਵਾਪਸ ਆਏ ਤਾਂ ਬੇਟੀ ਨੇ ਸਾਰੀ ਘਟਨਾ ਦੀ ਜਾਣਕਾਰੀ ਦਿਤੀ। ਉਨ੍ਹਾਂ ਇਹ ਵੀ ਦਸਿਆ ਕਿ ਕਥਿਤ ਦੋਸ਼ੀ ਪਹਿਲਾਂ ਵੀ ਉਨ੍ਹਾਂ ਦੀ ਬੇਟੀ ਨਾਲ ਜਬਰ ਜਨਾਹ ਕਰ ਚੁੱਕਾ ਹੈ ਤੇ ਕਿਸੇ ਨੂੰ ਦੱਸਣ ਦੀ ਸੂਰਤ ਵਿਚ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਰਹਿੰਦਾ ਹੈ।