ਅਮ੍ਰਿੰਤਸਰ ਜ਼ਿਲ੍ਹੇ 'ਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖ ਪ੍ਰਸ਼ਾਸਨ ਵੱਲੋਂ ਸਖ਼ਤੀ ਦੀ ਚੇਤਾਵਨੀ
ਦੇਸ਼ ਵਿਚ ਇਕ ਪਾਸੇ ਲੋਕਾਂ ਨੂੰ ਕਰੋਨਾ ਵਾਇਰਸ ਕਰਕੇ ਲੱਗੇ ਲੌਕਡਾਊਨ ਚੋਂ ਛੂਟਾਂ ਮਿਲ ਰਹੀਆਂ ਹਨ। ਉੱਥੇ ਹੀ ਹੁਣ ਕਰੋਨਾ ਕੇਸਾਂ ਨੇ ਵੀ ਤੇਜ਼ੀ ਫੜਨੀਂ ਸ਼ੁਰੂ ਕਰ ਦਿੱਤੀ ਹੈ।
ਅਮ੍ਰਿੰਤਸਰ : ਦੇਸ਼ ਵਿਚ ਇਕ ਪਾਸੇ ਲੋਕਾਂ ਨੂੰ ਕਰੋਨਾ ਵਾਇਰਸ ਕਰਕੇ ਲੱਗੇ ਲੌਕਡਾਊਨ ਚੋਂ ਛੂਟਾਂ ਮਿਲ ਰਹੀਆਂ ਹਨ। ਉੱਥੇ ਹੀ ਹੁਣ ਕਰੋਨਾ ਕੇਸਾਂ ਨੇ ਵੀ ਤੇਜ਼ੀ ਫੜਨੀਂ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਵੀ ਕਰੋਨਾ ਵਾਇਰਸ ਦੇ ਕੇਸਾਂ ਨੇ ਇਕ ਵਾਰ ਫਿਰ ਤੋਂ ਤੇਜ਼ੀ ਫੜੀ ਹੈ, ਇਸੇ ਤਹਿਤ ਪੰਜਾਬ ਦੇ ਜ਼ਿਲ੍ਹਾ ਅਮ੍ਰਿੰਤਸਰ ਚ ਵੀ ਕਰੋਨਾ ਕੇਸਾਂ ਵਿਚ ਲਗਾਤਾਰ ਇਜ਼ਾਫਾ ਹੁੰਦਿਆਂ ਦੇਖ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ
ਕਿ ਅੱਜ ਇਕ ਵਾਰ ਫਿਰ ਤੋਂ ਅਮ੍ਰਿੰਤਸਰ ਦੇ ਵਾਸੀਆਂ ਨੂੰ ਸਿਹਤ ਦਾ ਖਿਆਲ ਰੱਖਣ ਦੀ ਅਪੀਲ ਕੀਤੀ ਜਾਵੇਗੀ। ਇਸ ਬੇਨਤੀ ਦੇ ਬਾਵਜੂਦ ਵੀ ਜੇਕਰ ਲੋਕ ਨਹੀਂ ਸਮਝਣਗੇ ਤਾਂ ਫਿਰ ਪ੍ਰਸ਼ਾਸ਼ਨ ਸਖ਼ਤੀ ਦਾ ਰੁਖ ਆਪਣਾ ਸਕਦਾ ਹੈ। ਉਧਰ ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਅੱਜ ਅਮ੍ਰਿੰਤਸਰ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਦੱਸਿਆ ਗਿਆ ਹੈ
ਕਿ ਜਿਸ ਤਰ੍ਹਾਂ ਅਮ੍ਰਿੰਤਸਰ ਵਿਚ ਰੋਜ਼ਾਨਾ ਇੰਨੀ ਵੱਡੀ ਸੰਖਿਆ ਵਿਚ ਕਰੋਨਾ ਕੇਸ ਵੱਧ ਰਹੇ ਹਨ ਇਸ ਲਈ ਹੁਣ ਇੱਥੇ ਟੈਸਟਿੰਗ ਦੀ ਦਰ ਵਿਚ ਵਾਧਾ ਕੀਤਾ ਜਾਵੇਗਾ। ਤਾਂ ਜੋਂ ਜ਼ਿਆਦਾ ਤੋਂ ਜਿਆਦਾ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦਾ ਪਤਾ ਲਗਾਇਆ ਜਾ ਸਕੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।