ਪੰਜਾਬ 'ਚ ਬਦਲੀਆਂ ਤੇ ਤਾਇਨਾਤੀਆਂ 'ਤੇ 20 ਜੂਨ ਤੱਕ ਮੁਕੰਮਲ ਰੋਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰ ਵੱਲੋਂ ਇਸ ਮਾਮਲੇ ਨੂੰ ਮੁੜ ਤੋਂ ਵਿਚਾਰਦੇ ਹੋਏ ਇਹ ਫੈਸਲਾ ਲਿਆ ਗਿਆ

Transfers

ਚੰਡੀਗੜ੍ਹ-ਪੰਜਾਬ ਸਰਕਾਰ ਵਲੋਂ ਬਦਲੀਆਂ/ਤਾਇਨਾਤੀਆਂ 'ਤੇ 20 ਜੂਨ ਤੱਕ ਮੁਕੰਮਲ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵਲੋਂ 30-04-2021 ਨੂੰ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ 'ਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਦਾ ਸਮਾਂ 31-05-2021 ਤੱਕ ਰੱਖਿਆ ਗਿਆ ਸੀ।

ਇਹ ਵੀ ਪੜ੍ਹੋ-ਕੋਰੋਨਾ ਤੋਂ ਬਚਾਅ ਲਈ NGO ਨੇ ਦਾਨ ਕੀਤੇ ਮਾਸਕ, ਕਿੱਟਾਂ ਤੇ ਹੋਰ ਸਾਮਾਨ

ਉਨ੍ਹਾਂ ਅੱਗੇ ਦੱਸਿਆ ਕਿ 27-05-2021 ਨੂੰ ਇਕ ਹੋਰ ਪੱਤਰ ਰਾਹੀਂ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਬਦਲੀਆਂ/ਤਾਇਨਾਤੀਆਂ 'ਤੇ ਮਿਤੀ 05-06-2021 ਤੱਕ ਰੋਕ ਲਗਾਈ ਗਈ ਸੀ। ਹੁਣ ਸਰਕਾਰ ਵੱਲੋਂ ਇਸ ਮਾਮਲੇ ਨੂੰ ਮੁੜ ਤੋਂ ਵਿਚਾਰਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਕਿ ਕੋਵਿਡ ਦੀ ਮਹਾਮਾਰੀ ਦੇ ਮੱਦੇਨਜ਼ਰ ਬਦਲੀਆਂ/ਤਾਇਨਾਤੀਆਂ 'ਤੇ 20-06-2021 ਤੱਕ ਮੁਕੰਮਲ ਰੋਕ ਹੋਵੇਗੀ।ਬੁਲਾਰੇ ਅਨੁਸਾਰ ਜਿਹੜੇ ਪ੍ਰਬੰਧਕੀ ਵਿਭਾਗਾਂ ਵੱਲੋਂ ਬਦਲੀਆਂ/ਤਾਇਨਾਤੀਆਂ ਦੇ ਹੁਕਮ ਕੀਤੇ ਜਾ ਚੁੱਕੇ ਹਨ, ਉਹ ਵੀ 20-06-2021 ਤੱਕ ਰੋਕ ਵਿੱਚ ਰੱਖੀਆਂ ਜਾਣਗੀਆਂ।

ਇਹ ਵੀ ਪੜ੍ਹੋ-ਮਹਿਲਾ ਨੇ ਇਕੋ ਸਮੇਂ 10 ਬੱਚਿਆਂ ਨੂੰ ਦਿੱਤਾ ਜਨਮ, ਬਣਾਇਆ ਰਿਕਾਰਡ