ਪੰਜਾਬ ਸਰਕਾਰ ਨੂੰ ਇਲਾਜ ਲਈ ਗੁਹਾਰ ਲਾਉਣ ਵਾਲੇ DSP ਹਰਜਿੰਦਰ ਸਿੰਘ ਦੀ ਹੋਈ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਉਨ੍ਹਾਂ ਨੇ ਕੈਪਟਨ ਸਰਕਾਰ ਤੋਂ ਮਦਦ ਦੀ ਗੁਹਾਰ ਲਈ ਸੀ

dsp harjinder singh

ਮੋਹਾਲੀ-ਪੰਜਾਬ ਸਰਕਾਰ ਤੋਂ ਇਲਾਜ ਦੀ ਗੁਰਾਹ ਲਾਉਣ ਵਾਲੇ ਡੀ.ਐੱਸ.ਪੀ. ਰਹਜਿੰਦਰ ਸਿੰਘ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਲੰਬੇ ਸਮੇਂ ਤੋਂ ਬੀਮਾਰੀ ਨਾਲ ਲੜ ਰਹੇ ਡੀ.ਐੱਸ.ਪੀ. ਜ਼ਿੰਦਗੀ ਦੀ ਜੰਗ ਹਾਰ ਗਏ ਹਨ ਅਤੇ ਲੁਧਿਆਣਾ ਦੇ ਐੱਸ.ਪੀ.ਐੱਸ. ਹਸਪਤਾਲ 'ਚ ਉਨ੍ਹਾਂ ਨੇ ਆਖਿਰੀ ਸਾਹ ਲਿਆ।

ਦੱਸ ਦੇਈਏ ਕਿ ਹਰਜਿੰਦਰ ਸਿੰਘ ਦੀ ਇਕ ਵੀਡੀਓ ਵਾਇਰਸ ਹੋਈ ਸੀ ਜਿਸ 'ਚ ਉਨ੍ਹਾਂ ਨੇ ਕੈਪਟਨ ਸਰਕਾਰ ਤੋਂ ਮਦਦ ਦੀ ਗੁਹਾਰ ਲਈ ਸੀ ਕਿ ਉਨ੍ਹਾਂ ਦੇ ਇਲਾਜ ਲਈ ਜਲਦ ਤੋਂ ਜਲਦ ਫੰਡ ਮੁਹੱਈਆ ਕੀਤੇ ਜਾਣ ਤਾਂ ਜੋ ਉਨ੍ਹਾਂ ਦਾ ਇਲਾਜ ਹੋ ਸਕੇ।

ਇਹ ਵੀ ਪੜ੍ਹੋ-ਅਮਰਾਵਤੀ ਤੋਂ ਸੰਸਦ ਮੈਂਬਰ ਨਵਨੀਤ ਕੌਰ ਨੂੰ ਵੱਡਾ ਝਟਕਾ, ਖਤਰੇ 'ਚ ਪਈ ਲੋਕਸਭਾ ਮੈਂਬਰਸ਼ਿਪ

ਕੋਰੋਨਾ ਇਨਫੈਕਸ਼ਨ ਕਾਰਨ ਉਨ੍ਹਾਂ ਦੇ ਦੋਵੇਂ ਫੇਫੜੇ ਖਰਾਬ ਹੋ ਚੁੱਕੇ ਸਨ। ਡਾਕਟਰਾਂ ਮੁਤਾਬਕ ਉਨ੍ਹਾਂ ਦੇ ਫੇਫੜਿਆਂ ਦਾ ਟ੍ਰਾਂਸਪਲਾਂਟ ਹੋਣਾ ਸੀ ਜਿਸ 'ਤੇ ਲਗਭਗ 80 ਲੱਖ ਰੁਪਏ ਦਾ ਖਰਚ ਆਉਣਾ ਸੀ।

ਇਹ ਵੀ ਪੜ੍ਹੋ-'ਸਾਈਕਲ ਗਰਲ' ਨਾਲ ਪ੍ਰਿਯੰਕਾ ਗਾਂਧੀ ਨੇ ਫੋਨ 'ਤੇ ਗੱਲਬਾਤ ਕਰ ਦਿੱਤਾ ਇਹ ਭਰੋਸਾ

ਇਸ ਤੋਂ ਬਾਅਦ ਡੀ.ਐੱਸ.ਪੀ. ਦੀ ਮਾਂ ਅਤੇ 10 ਸਾਲਾ ਪੁੱਤਰ ਨੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਥੇ ਉਨ੍ਹਾਂ ਦੇ ਓ.ਐੱਸ.ਡੀ. ਨੇ ਪਰਿਵਾਰ ਦੀ ਪੂਰੀ ਗੱਲ ਸੁਣੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰ ਕੇ ਡੀ.ਐੱਸ.ਪੀ. ਦੇ ਇਲਾਜ ਦਾ ਖਰਚ ਸਰਕਾਰ ਵੱਲੋਂ ਚੁੱਕੇ ਜਾਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ-ਹਸਪਤਾਲ ਨੇ ਇਸ ਕਾਰਨ ਰੱਦ ਕੀਤਾ ਹਨੀਪ੍ਰੀਤ ਦਾ ਅਟੈਂਡੇਟ ਕਾਰਡ