ਮੰਤਰੀਆਂ ਦੇ ਭ੍ਰਿਸ਼ਟਾਚਾਰ ਕਾਰਨ ਦੋ ਲੱਖ ਦਲਿਤ ਵਿਦਿਆਰਥੀਆਂ ਦਾ ਭਵਿੱਖ ਹਨੇਰੇ ਵਿੱਚ ਡੁੱਬਿਆ- ਆਪ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਮਾਮਲੇ ਵਿੱਚ ਕਾਰਵਾਈ ਨਾ ਹੋਣ 'ਤੇ ਆਮ ਆਦਮੀ ਪਾਰਟੀ ਸਰਕਾਰ ਖਿਲਾਫ ਵਿੱਢੇਗੀ ਵੱਡਾ ਸੰਘਰਸ਼

Future of two lakh Dalit students in dark due to corruption of ministers- AAP

ਜਲੰਧਰ: ਆਮ ਆਦਮੀ ਪਾਰਟੀ (Aam Aadmi Party) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅਗਵਾਈ ਵਾਲੀ ਕਾਂਗਰਸ ਸਰਕਾਰ 'ਤੇ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਦੋ ਲੱਖ ਵਿਦਿਆਰਥੀਆਂ ਦੇ ਵਜੀਫੇ ਦੀ ਰਕਮ ਹੜੱਪਣ ਦਾ ਦੋਸ ਲਾਉਂਦਿਆਂ ਪੰਜਾਬ ਪੁਲਿਸ (Punjab Police) ਮੁੱਖੀ ਤੋਂ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਅਤੇ ਸਮਾਜਿਕ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ (Sadhu Singh Dharamsot) ਐਸ.ਸੀ, ਐਸ.ਟੀ ਐਕਟ (SC/ST Act) ਅਧੀਨ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਪੰਜਾਬ ਸਰਕਾਰ (Punjab  Government) ਨੂੰ ਇੱਕ ਹਫਤੇ ਦੇ ਅੰਦਰ ਅੰਦਰ ਵਜੀਫੇ ਦੀ ਰਕਮ ਜਾਰੀ ਕਰਨ ਚੇਤਾਵਨੀ ਵੀ ਦਿੱਤੀ ਹੈ।

ਹੋਰ ਪੜ੍ਹੋ: ਦੁਖਦਾਈ ਖ਼ਬਰ: ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਦੀ ਮੌਤ

ਇਸ ਮਾਮਲੇ ਸੰਬੰਧੀ ਜਲੰਧਰ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਅਤੇ ਹੋਰ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ (Congress) ਨੇ 2017 ਦੀਆਂ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਅਕਾਲੀ ਭਾਜਪਾ ਸਰਕਾਰ (Akali-BJP Govt) ਵੱਲੋਂ ਐਸ.ਸੀ ਵਿਦਿਆਰਥੀਆਂ ਦੇ ਵਜੀਫੇ ਵਿੱਚ ਕੀਤੇ ਘੁਟਾਲੇ ਦੀ ਜਾਂਚ ਕਰਵਾਈ ਜਾਵੇਗੀ, ਪਰ ਕੈਪਟਨ ਸਰਕਾਰ ਨੇ ਕਥਿਤ ਦੋਸੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।

ਹੋਰ ਪੜ੍ਹੋ: ਦੋਸਤ ਹੀ ਬਣੇ ਦੁਸ਼ਮਣ! ਕੰਮ ਦੇ ਬਹਾਨੇ ਘਰੋਂ ਲੈ ਕੇ ਗਏ ਬਾਸਕੇਟਬਾਲ ਖਿਡਾਰੀ ਨੂੰ ਨਹਿਰ ’ਚ ਦਿੱਤਾ ਧੱਕਾ

ਉਨ੍ਹਾਂ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਆਗੂਆਂ ਨੇ ਸੱਤਾ ਵਿੱਚ ਆ ਕੇ ਐਸ.ਸੀ ਵਿਦਿਆਰਥੀਆਂ ਦੇ ਵਜੀਫੇ (Scholarship) ਦੀ ਰਕਮ ਹੋਰਨਾਂ ਕੰਮਾਂ 'ਤੇ ਖਰਚ ਕਰਕੇ ਇੱਕ ਵੱਡਾ ਘੁਟਾਲਾ ਕੀਤਾ ਹੈ, ਜਿਸ ਕਾਰਨ ਅੱਜ ਪੰਜਾਬ 'ਚ ਦੋ ਲੱਖ ਐਸ.ਸੀ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ। ਇਸ ਸਮੇਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਘੁਟਾਲੇ ਸਬੰਧੀ ਉਨ੍ਹਾਂ ਪੰਜਾਬ ਪੁਲਿਸ ਦੇ ਮੁੱਖੀ ਨੂੰ ਪੱਤਰ ਲਿਖ ਕੇ ਕੈਬਨਿਟ ਮਨਪ੍ਰੀਤ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਐਸ.ਸੀ, ਐਸ.ਟੀ ਐਕਟ ਅਧੀਨ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme) ਵਿਚ ਘੁਟਾਲਾ ਕਰਕੇ ਵਜੀਫੇ ਦੇ ਪੈਸਿਆਂ ਦੀ ਦੁਰਵਰਤੋਂ ਕੀਤੀ ਗਈ ਹੈ, ਜਿਸ ਕਾਰਨ ਪੰਜਾਬ ਦੇ ਪ੍ਰਾਈਵੇਟ ਕਾਲਜਾਂ ਵੱਲੋਂ ਲਗਭਗ ਦੋ ਲੱਖ ਤੋਂ ਵੱਧ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਲਏ ਗਏ ਹਨ।

ਹੋਰ ਪੜ੍ਹੋ: ਕਾਰੀਗਰਾਂ ਲਈ ਉਮੀਦ ਦੀ ਕਿਰਨ ਬਣੀ Raha Foundation, 300 ਲੋਕਾਂ ਨੂੰ ਦਿੱਤੀ ਟ੍ਰੇਨਿੰਗ

ਚੀਮਾ ਨੇ ਕਿਹਾ ਵਜੀਫਾ ਰਕਮ ਨਾ ਮਿਲਣ ਕਾਰਨ ਇਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਉੱਤੇ ਸਵਾਲੀਆ ਨਿਸ਼ਾਨ ਲੱਗ ਚੁੱਕਾ ਹੈ। ਇਹ ਵਿਦਿਆਰਥੀ ਆਪਣੀ ਡਿਗਰੀ ਪ੍ਰਾਪਤ ਕਰਨ ਤੋਂ ਇਸੇ ਲਈ ਵਾਂਝੇ ਰਹਿ ਗਏ ਕਿ ਉਹ ਦਲਿਤ ਵਰਗ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਕਿਹਾ ਕਿ ਐਸ.ਸੀ ਵਰਗ ਦੇ ਵਿਦਿਆਰਥੀਆਂ ਤੋਂ ਸਿੱਖਿਆ ਪ੍ਰਾਪਤੀ ਦਾ ਹੱਕ ਖੋਹਣ ਵਾਲੇ ਦੋਸ਼ੀਆਂ ਖ਼ਿਲਾਫ਼ਸਖਤ ਕਾਰਵਾਈ ਕੀਤੀ ਜਾਣੀ ਅਤਿ ਜ਼ਰੂਰੀ ਹੈ। ਦਲਿਤ ਬੱਚੇ ਪਹਿਲਾਂ ਹੀ ਅਨੇਕਾਂ ਮੁਸੀਬਤਾਂ ਸਹਿ ਕੇ ਉਚੇਰੀ ਸਿੱਖਿਆ ਤਕ ਪਹੁੰਚਦੇ ਹਨ, ਪ੍ਰੰਤੂ ਅਜਿਹੇ ਹਾਲਾਤਾਂ ਵਿੱਚ ਮੰਤਰੀਆਂ ਦੇ ਘੁਟਾਲਿਆਂ ਕਾਰਨ ਉਨ੍ਹਾਂ ਦਾ ਭਵਿੱਖ ਧੁੰਦਲਾ ਹੋ ਜਾਣਾ ਅਤਿ ਚਿੰਤਾਜਨਕ ਅਤੇ ਨਿੰਦਣਯੋਗ ਹੈ।

ਹੋਰ ਪੜ੍ਹੋ: ਮਹਾਂਮਾਰੀ ਕਾਰਨ ਅਨਾਥ ਹੋਏ ਬੱਚਿਆਂ ਦੀ ਸਿੱਖਿਆ ਸਰਕਾਰੀ ਜਾਂ ਨਿੱਜੀ ਸਕੂਲਾਂ 'ਚ ਜਾਰੀ ਰਹੇਗੀ- SC

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੰਬੇ ਸਮੇਂ ਤੋਂ ਇਸ ਮੁੱਦੇ ਸਬੰਧੀ ਵਾਰ ਵਾਰ ਆਵਾਜ਼ ਚੁੱਕੀ ਗਈ ਹੈ, ਪ੍ਰੰਤੂ ਦਲਿਤ ਵਿਦਿਆਰਥੀਆਂ ਨੂੰ ਲੁੱਟਣ ਵਾਲੇ ਮੰਤਰੀਆਂ ਖ਼ਿਲਾਫ਼ਅਜੇ ਤਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਦੋਸ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਕਾਰਜਾਂ ਵਿੱਚ ਕੋਈ ਦਿਲਚਸਪੀ ਨਹੀਂ ਲੈ ਰਹੇ ਅਤੇ ਓੁਹਨਾਂ ਨੂੰ ਦਲਿਤ ਵਿਦਿਆਰਥੀਆਂ ਦੀ ਕੋਈ ਪ੍ਰਵਾਹ ਨਹੀਂ ਹੈ।

ਹੋਰ ਪੜ੍ਹੋ: ਬਜ਼ੁਰਗ ਜੋੜੇ ਨੇ 95 ਸਾਲ ਦੀ ਉਮਰ ਵਿਚ ਵਿਆਹ ਕਰਵਾ ਕੇ ਪੇਸ਼ ਕੀਤੀ ਜ਼ਿੰਦਾਦਿਲੀ ਦੀ ਮਿਸਾਲ

ਚੀਮਾ ਨੇ ਪੰਜਾਬ ਪੁਲਿਸ ਦੇ ਮੁੱਖੀ ਤੋਂ ਮੰਗ ਕੀਤੀ ਹੈ ਕਿ ਇਸ ਘੁਟਾਲੇ ਵਿੱਚ ਸ਼ਾਮਲ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਦਲਿਤ ਬੱਚਿਆਂ ਦੇ ਹੱਕ ਮਾਰਨ ਅਤੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਨ ਦੇ ਦੋਸ ਤਹਿਤ ਐੱਸ.ਸੀ/ਐੱਸ.ਟੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਅਜਿਹਾ ਕੀਤਾ ਜਾਣਾ ਅਤਿ ਜ਼ਰੂਰੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਦਲਿਤ ਬੱਚਿਆਂ ਦੇ ਭਵਿੱਖ ਨਾਲ ਇਸ ਪ੍ਰਕਾਰ ਖਿਲਵਾੜ ਕਰਨ ਦੀ ਜੁਅਰਤ ਨਾ ਕਰ ਸਕੇ। ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਾ ਹੋਣ 'ਤੇ ਆਮ ਆਦਮੀ ਪਾਰਟੀ ਪੰਜਾਬ ਦੀ ਕੈਪਟਨ ਸਰਕਾਰ ਖ਼ਿਲਾਫ਼ ਵੱਡਾ ਸੰਘਰਸ ਵਿੱਢੇਗੀ।