ਸੂਬੇ 'ਚ ਮੈਡੀਕਲ ਸਿੱਖਿਆ ਨੂੰ ਮਿਲੇਗਾ ਵੱਡਾ ਹੁਲਾਰਾ, 4 ਮੈਡੀਕਲ ਕਾਲਜ ਕੀਤੇ ਜਾਣਗੇ ਸਥਾਪਤ 

ਏਜੰਸੀ

ਖ਼ਬਰਾਂ, ਪੰਜਾਬ

ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਿੱਤੀ

medical education

ਚੰਡੀਗੜ੍ਹ/ਐਸ.ਏ.ਐਸ. ਨਗਰ:-ਸੂਬੇ 'ਚ ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਾਲੇਰਕੋਟਲਾ ਵਿਖੇ 1500 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਨਵੇਂ ਸਰਕਾਰੀ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਨਾਲ ਸੂਬੇ 'ਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਿੱਤੀ।

ਇਹ ਵੀ ਪੜ੍ਹੋ-ਚੀਨ 'ਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਇਸ ਕਾਰਨ ਪ੍ਰਿੰਸੀਪਲ ਨੂੰ ਬਣਾਇਆ ਬੰਧਕ

ਡਾ. ਬੀ.ਆਰ. ਅੰਬੇਦਕਰ ਸਟੇਟ ਮੈਡੀਕਲ ਸਾਇੰਸਜ਼ (ਏ.ਆਈ.ਐੱਮ.ਐੱਸ.) ਐਸ.ਏ.ਐੱਸ. ਨਗਰ ਦੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡੀਕਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ 'ਚ ਡਾਕਟਰਾਂ ਦੀ ਕੋਈ ਘਾਟ ਨਹੀਂ ਆਵੇਗੀ ਕਿਉਂਕਿ ਬਹੁਤ ਜਲਦ ਇਨ੍ਹਾਂ ਨਵੇਂ ਤਿਆਰ ਕੀਤੇ ਜਾਣ ਵਾਲੇ ਸਰਕਾਰੀ ਮੈਡੀਕਲ ਕਾਲਜਾਂ 'ਚੋਂ ਹਰ ਸਾਲ 500 ਦੇ ਕਰੀਬ ਡਾਕਟਰ ਆਪਣੀ ਪੜ੍ਹਾਈ ਪੂਰੀ ਕਰਕੇ ਪਾਸ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਮੈਡੀਕਲ ਕਾਲਜਾਂ (ਦੋਵੇਂ ਪ੍ਰਾਈਵੇਟ ਅਤੇ ਸਰਕਾਰੀ) 'ਚ 1400 ਦੇ ਕਰੀਬ ਐੱਮ.ਬੀ.ਬੀ.ਐੱਸ. ਸੀਟਾਂ ਹਨ ਜਿਨ੍ਹਾਂ 'ਚ ਇਨ੍ਹਾਂ 4 ਮੈਡੀਕਲ ਕਾਲਜਾਂ ਦੇ ਖੁੱਲ੍ਹਣ ਨਾਲ 500 ਸੀਟਾਂ ਦਾ ਹੋਰ ਵਾਧਾ ਹੋ ਜਾਵੇਗਾ।

ਇਹ ਵੀ ਪੜ੍ਹੋ-'ਬੱਚਿਆਂ ਲਈ ਖਤਰਨਾਕ ਨਹੀਂ ਹੋਵੇਗੀ ਕੋਰੋਨਾ ਦੀ ਤੀਸਰੀ ਲਹਿਰ'

ਉਨ੍ਹਾਂ ਕਿਹਾ ਕਿ ਸਾਰੇ ਕਾਲਜਾਂ ਲਈ ਜ਼ਮੀਨ ਉਪਲੱਬਧ ਕਰ ਦਿੱਤੀ ਗਈ ਹੈ ਪਰ ਏ.ਆਈ.ਐੱਮ.ਐੱਸ. ਮੁਹਾਲੀ ਦੇ ਪਹਿਲਾਂ ਚਾਲੂ ਹੋਣ ਦੀ ਉਮੀਦ ਹੈ ਕਿਉਂਕਿ ਇਥੇ ਪਹਿਲਾਂ ਹੀ 300 ਬੈੱਡਾਂ ਵਾਲਾ ਹਸਪਤਾਲ ਹੈ ਜਿਸ ਨੂੰ ਮੈਡੀਕਲ ਕਾਲਜ ਨਾਲ ਜੋੜਨ ਲਈ ਇਸ 'ਚ ਕੇਵਲ ਥੋੜਾ ਵਾਧਾ ਕਰਨ ਦੀ ਜ਼ਰੂਰਤ ਹੈ। ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਲਈ 80 ਫ਼ੀਸਦੀ ਫੈਕਲਟੀ ਦੀ ਭਰਤੀ ਕੀਤੀ ਜਾ ਚੁੱਕੀ ਹੈ ਅਤੇ ਪੈਰਾਮੈਡੀਕਲ ਤੇ ਹੋਰ ਸਹਾਇਕ ਸਟਾਫ ਦੀ ਭਰਤੀ ਲਈ ਪ੍ਰਕਿਰਿਆ ਜਾਰੀ ਹੈ। ਐੱਨ.ਐੱਮ.ਸੀ. ਨਿਰੀਖਣ ਲਈ ਅਪਲਾਈ ਕੀਤਾ ਗਿਆ ਹੈ ਅਤੇ ਅਸੀਂ ਇਸ ਸਾਲ ਐੱਮ.ਬੀ.ਬੀ.ਐੱਸ. ਦਾ ਪਹਿਲਾ ਬੈਚ ਸ਼ੁਰੂ ਕਰਨ ਦੀ ਉਮੀਦ ਕਰ ਰਹੇ ਹਾਂ।

ਇਹ ਵੀ ਪੜ੍ਹੋ-ਮਹਿਲਾ ਨੇ ਇਕੋ ਸਮੇਂ 10 ਬੱਚਿਆਂ ਨੂੰ ਦਿੱਤਾ ਜਨਮ, ਬਣਾਇਆ ਰਿਕਾਰਡ

ਉਨ੍ਹਾਂ ਅੱਗੇ ਕਿਹਾ ਕਿ ਮੈਡੀਕਲ ਕਾਲਜ ਦੀ ਇਮਾਰਤ 'ਚ ਇਕ ਅਕਾਦਮਿਕ ਬਲਾਕ, ਚਾਰ ਲੈਕਚਰ ਥੀਏਟਰ, ਲੈਬ, ਲੜਕੀਆਂ/ਲੜਕਿਆਂ ਲਈ ਹੋਸਟਲ, ਫੈਕਲਟੀ ਰਿਹਾਇਸ਼, ਲਾਇਬ੍ਰੇਰੀ, ਆਡੀਟੋਰੀਅਮ ਦੇ ਨਾਲ-ਨਾਲ ਇਨਡੋਰ ਪਲੇਅ ਏਰੀਆ/ਕਮਿਊਨਿਟੀ ਸੈਂਟਰ ਲਈ ਕਾਫ਼ੀ ਜਗ੍ਹਾ ਹੋਵੇਗੀ। ਇਸ ਤੋਂ ਇਲਾਵਾ, 200 ਬੈੱਡਾਂ ਵਾਲੇ ਨਵੇਂ ਹਸਪਤਾਲ ਬਲਾਕ 'ਚ ਆਰਥੋ, ਈ.ਐਨ.ਟੀ., ਡਰਮਾ, ਸਰਜਰੀ ਆਦਿ ਲਈ ਸਮਰਪਿਤ ਵਾਰਡਾਂ ਵਾਲੀ ਅਤਿ ਆਧੁਨਿਕ ਬਹੁ-ਮੰਜ਼ਲਾ ਬਿਲਡਿੰਗ , ਇਕ ਸਮਰਪਿਤ ਬਲੱਡ ਬੈਂਕ ਅਤੇ ਸੱਤ ਆਪ੍ਰੇਸ਼ਨ ਥੀਏਟਰ ਹੋਣਗੇ। ਮੌਜੂਦਾ ਅਨੁਮਾਨਾਂ ਅਨੁਸਾਰ, ਬੁਨਿਆਦੀ ਢਾਂਚੇ 'ਤੇ ਲਗਭਗ 325 ਕਰੋੜ ਰੁਪਏ ਖਰਚ ਕੀਤੇ ਜਾਣਗੇ ਜਦੋਂਕਿ 50 ਕਰੋੜ ਰੁਪਏ ਉੱਚ ਤਕਨੀਕੀ ਉਪਕਰਣਾਂ 'ਤੇ ਖਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ-ਅਮਰਾਵਤੀ ਤੋਂ ਸੰਸਦ ਮੈਂਬਰ ਨਵਨੀਤ ਕੌਰ ਨੂੰ ਵੱਡਾ ਝਟਕਾ, ਖਤਰੇ 'ਚ ਪਈ ਲੋਕਸਭਾ ਮੈਂਬਰਸ਼ਿਪ

ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਨੇ ਦੱਸਿਆ ਕਿ ਇਸ ਦੌਰਾਨ ਹੁਸ਼ਿਆਰਪੁਰ ਅਤੇ ਕਪੂਰਥਲਾ ਮੈਡੀਕਲ ਕਾਲਜਾਂ ਲਈ ਸਲਾਹਕਾਰਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਡਿਜ਼ਾਈਨ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਮਾਰਤਾਂ ਦੇ ਡਿਜ਼ਾਇਨ ਨੂੰ ਅੰਤਮ ਰੂਪ ਦੇਣ ਤੋਂ ਬਾਅਦ ਉਨ੍ਹਾਂ ਲਈ ਟੈਂਡਰ ਵੀ ਜਾਰੀ ਕਰ ਦਿੱਤੇ ਜਾਣਗੇ। ਨੀਂਹ ਪੱਥਰ ਸਮਾਰੋਹ ਦੌਰਾਨ ਮੈਡੀਕਲ ਸਿੱਖਿਆ ਮੰਤਰੀ ਦੇ ਨਾਲ ਪਹੁੰਚੇ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਮੈਡੀਕਲ ਕਾਲਜ ਨੂੰ 10 ਏਕੜ ਤੋਂ ਵਧ ਜ਼ਮੀਨ ਲੀਜ਼ 'ਤੇ ਦੇਣ ਲਈ ਬਹਿਲੋਲਪੁਰ ਅਤੇ ਜੁਝਾਰਨਗਰ ਪੰਚਾਇਤਾਂ ਦਾ ਧੰਨਵਾਦ ਕੀਤਾ। ਸਿਹਤ ਮੰਤਰੀ ਨੇ ਮੈਡੀਕਲ ਕਾਲਜ ਦੀ ਉਸਾਰੀ ਪ੍ਰਕਿਰਿਆ ਨੂੰ ਇਕ ਇਤਿਹਾਸਕ ਘਟਨਾ ਕਰਾਰ ਦਿੰਦਿਆਂ ਕਿਹਾ ਕਿ ਤਕਰੀਬਨ ਚਾਰ ਦਹਾਕਿਆਂ ਬਾਅਦ ਸੂਬੇ 'ਚ ਇਕ ਨਵਾਂ ਸਰਕਾਰੀ ਮੈਡੀਕਲ ਕਾਲਜ ਸਥਾਪਤ ਹੋ ਰਿਹਾ ਹੈ।

ਇਹ ਵੀ ਪੜ੍ਹੋ-ਭੀੜ 'ਚ ਖੜ੍ਹੇ ਵਿਅਕਤੀ ਨੇ France ਦੇ ਰਾਸ਼ਟਰਪਤੀ ਦੇ ਮਾਰਿਆ ਥੱਪੜ, ਦੇਖੋ ਵੀਡੀਓ

ਉਨ੍ਹਾਂ ਸਪੱਸ਼ਟ ਕੀਤਾ ਕਿ ਕਪੂਰਥਲਾ, ਹੁਸ਼ਿਆਰਪੁਰ, ਮਾਲੇਰਕੋਟਲਾ ਅਤੇ ਮੁਹਾਲੀ ਵਿਖੇ ਮੈਡੀਕਲ ਕਾਲਜ ਸਥਾਪਤ ਹੋਣ ਨਾਲ ਸੂਬੇ 'ਚ ਮੈਡੀਕਲ ਸਿੱਖਿਆ ਅਤੇ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਬਹੁਤ ਸਹਾਈ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਏ.ਆਈ.ਐੱਮ.ਐੱਸ. ਮੁਹਾਲੀ, ਆਪਣੇ ਆਲੇ ਦੁਆਲੇ ਦੇ ਖੇਤਰ ਦੇ ਵਿਕਾਸ 'ਚ ਵੀ ਸਹਾਈ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੇ.ਐਸ. ਬੇਦੀ, ਪ੍ਰਮੁੱਖ ਸਕੱਤਰ ਸਿਹਤ ਸ੍ਰੀ ਡੀ.ਕੇ. ਤਿਵਾੜੀ, ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ, ਡੀਆਰਐਮਈ ਡਾ. ਸੁਜਾਤਾ ਵੀ ਮੌਜੂਦ ਸਨ।