ਨਸ਼ਾ ਖਰੀਦਣ ਲਈ ਨੌਜਵਾਨ ਨੇ ਗੁਰਦੁਆਰਾ ਸਾਹਿਬ ’ਚੋਂ ਚੋਰੀ ਕੀਤੇ 7 ਹਜ਼ਾਰ ਰੁਪਏ ਅਤੇ 80 ਕਿਲੋ ਕਣਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਸ਼ੇ ਦੀ ਗੋਲੀਆਂ ਖਰੀਦਣ ਲਈ ਦੋ ਨੌਜਵਾਨਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਵਿਚੋਂ ਪੈਸੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Youth stole Rs 7,000 and 80 kg of wheat from Gurdwara Sahib for drugs

ਗੁਰਦਾਸਪੁਰ (ਨਿਤਿਨ ਲੂਥਰਾ): ਨਸ਼ੇ ਦੀ ਗੋਲੀਆਂ ਖਰੀਦਣ ਲਈ ਦੋ ਨੌਜਵਾਨਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਵਿਚੋਂ ਪੈਸੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਫਤਹਿਗੜ੍ਹ ਚੂੜੀਆਂ ਦੇ ਪਿੰਡ ਕੋਟ ਖਜ਼ਾਨਾ ਵਿਖੇ ਦੋ ਨੌਜਵਾਨਾਂ ਨੇ ਗੁਰਦੁਆਰਾ ਸਾਹਿਬ ਵਿਚੋਂ 7 ਹਜ਼ਾਰ ਰੁਪਏ ਅਤੇ 80 ਕਿਲੋ ਕਣਕ ਦੀ ਚੋਰੀ ਕੀਤੀ ਹੈ।

ਹੋਰ ਪੜ੍ਹੋ: ਸਰਕਾਰ ਖੇਤੀ ਬਿੱਲਾਂ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ - ਤੋਮਰ

ਇਸ ਤੋਂ ਬਾਅਦ ਜਦੋਂ ਉਹਨਾਂ ਨੇ ਦੁਬਾਰਾ ਗੁਰਦੁਆਰਾ ਸਾਹਿਬ ਵਿਚ ਚੋਰੀ ਕਰਨ ਦੀ ਯੋਜਨਾ ਬਣਾਈ ਤਾਂ ਸੇਵਾਦਾਰਾਂ ਅਤੇ ਪਿੰਡ ਵਾਸੀਆਂ ਨੇ ਉਹਨਾਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਪੁਲਿਸ ਨੇ ਦੋ ਨੌਜਵਾਨਾਂ ਖਿਲਾਫ਼ ਚੋਰੀ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਹੈ।

ਹੋਰ ਪੜ੍ਹੋ: Unlock: ਪਾਬੰਦੀਆਂ ਵਿਚ ਮਿਲ ਰਹੀ ਢਿੱਲ ਪਰ ਨਹੀਂ ਟਲਿਆ ਖ਼ਤਰਾ, ਇਹਨਾਂ ਗੱਲਾਂ ਦਾ ਰੱਖੋ ਖ਼ਿਆਲ

ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਗੁਰਦੁਆਰਾ ਸਾਹਿਬ ਦੀ ਪਿਛਲੀ ਖਿੜਕੀ ਖੁੱਲੀ ਹੋਈ ਸੀ ਅਤੇ ਹਾਲ ਵਿਚ ਲੱਗਿਆ ਸੀਸੀਟੀਵੀ ਕੈਮਰਾ ਗਾਇਬ ਸੀ। ਉਹਨਾਂ ਨੇ ਦੇਖਿਆ ਕਿ ਗੁਰਦੁਆਰਾ ਸਾਹਿਬ ਵਿਚ ਸੰਗਤ ਵੱਲੋਂ ਦਾਨ ਕੀਤੀ ਗਈ 80 ਕਿਲੋ ਕਣਕ ਅਤੇ ਗੋਲਕ ਵਿਚੋਂ 7 ਹਜ਼ਾਰ ਰੁਪਏ ਵੀ ਗਾਇਬ ਸਨ। ਦੂਜਾ ਸੀਸੀਟੀਵੀ ਕੈਮਰਾ ਚੈੱਕ ਕਰਨ ’ਤੇ ਦੇਖਿਆ ਗਿਆ ਕਿ ਇਕ ਨੌਜਵਾਨ ਚੱਪਲਾਂ ਸਮੇਤ ਖਿੜਕੀ ਰਾਹੀਂ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਇਆ ਅਤੇ ਉਸ ਨੇ ਚੋਰੀ ਕੀਤੀ।

 ਇਹ ਵੀ ਪੜ੍ਹੋ: ਸਰਕਾਰ ਖੇਤੀ ਬਿੱਲਾਂ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ - ਤੋਮਰ

ਨੌਜਵਾਨ ਦੀ ਪਛਾਣ ਗਗਨਦੀਪ ਸਿੰਘ ਉਰਫ ਗੋਲੂ ਵਜੋਂ ਹੋਈ। ਗਗਨਦੀਪ ਸਿੰਘ ਨੇ ਮੰਨਿਆ ਕਿ ਉਸ ਅਤੇ ਅਪਣੇ ਸਾਥੀ ਨਾਲ ਮਿਲ ਕੇ ਕਣਕ ਚੋਰੀ ਕਰਨ ਦੀ ਯੋਜਨਾ ਬਣਾਈ ਸੀ। ਗਗਨਦੀਪ ਨੇ ਦੱਸਿਆ ਕਿ ਉਹ ਨਸ਼ਾ ਕਰਨ ਦਾ ਆਦਿ ਹੈ ਪਰ ਉਸ ਕੋਲ ਨਸ਼ੇ ਦੀਆਂ ਗੋਲੀਆਂ ਖਰੀਦਣ ਲਈ ਪੈਸੇ ਨਹੀਂ ਸਨ। ਇਸ ਲਈ ਉਸ ਨੇ ਅਪਣੇ ਸਾਥੀ ਦੀ ਸਲਾਹ ਨਾਲ ਗੁਰਦੁਆਰਾ ਸਾਹਿਬ ਵਿਚੋਂ ਚੋਰੀ ਕਰਨ ਦਾ ਫੈਸਲਾ ਕੀਤਾ।  

ਥਾਣਾ ਫਤਹਿਗੜ੍ਹ ਚੂੜੀਆਂ ਦੇ ਏਐਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਗਨਦੀਪ ਸਿੰਘ ਅਤੇ ਉਸ ਦੇ ਸਾਥੀ ਖਿਲ਼ਾਫ ਧਾਰਾ 380, 454, 295-ਏ ਅਤੇ 34 ਆਈਪੀਸੀ ਦੇ ਤਹਿਤ ਮਾਮਲਾ ਦਰਜ ਕਰਕੇ ਗਗਨਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਸਾਥੀ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।