ਸਿੱਧੂ ਮੂਸੇਵਾਲਾ ਮਾਮਲੇ 'ਚ ਪੁਲਿਸ ਨੇ ਬਠਿੰਡਾ ਤੋਂ ਕੇਸ਼ਵ ਤੇ ਚੇਤਨ ਨੂੰ ਹਿਰਾਸਤ 'ਚ ਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਕਰ ਰਹੀ ਪੁਛਗਿੱਛ

photo

 

ਬਠਿੰਡਾ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੁਲਿਸ ਨੇ ਕੇਸ਼ਵ ਅਤੇ ਚੇਤਨ ਨੂੰ ਬਠਿੰਡਾ ਤੋਂ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ 'ਚ ਕੇਸ਼ਵ ਦਾ ਵੱਡਾ ਹੱਥ ਸੀ ਅਤੇ ਹਮਲੇ ਤੋਂ ਪਹਿਲਾਂ ਕੇਸ਼ਵ ਇਕ ਹੋਰ ਦੋਸ਼ੀ ਸੰਦੀਪ ਦੇ ਨਾਲ ਸੀ, ਜਿਸ ਨੇ ਰੇਕੀ ਕੀਤੀ ਸੀ।

 

 

ਫਿਲਹਾਲ ਪੁਲਿਸ ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ SIT ਨੇ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਸਾਰਿਆਂ 'ਤੇ ਗੋਲੀਬਾਰੀ ਕਰਨ ਦਾ ਦੋਸ਼ ਹੈ। ਇਨ੍ਹਾਂ ਸਾਰਿਆਂ 'ਤੇ ਗੋਲੀਬਾਰੀ ਕਰਨ ਦਾ ਦੋਸ਼ ਹੈ। ਇਸ ਦੇ ਨਾਲ ਹੀ ਫੜੇ ਗਏ ਵਿਅਕਤੀਆਂ ਵਿੱਚੋਂ ਇੱਕ ਨੇ ਮੂਸੇਵਾਲਾ ਬਾਰੇ ਸਾਰੀ ਜਾਣਕਾਰੀ ਗੋਲੀ ਚਲਾਉਣ ਵਾਲਿਆਂ ਨੂੰ ਦਿੱਤੀ ਸੀ।

 

 

ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਿਆਣਾ ਦੇ ਸਿਰਸਾ ਦੇ ਸੰਦੀਪ ਸਿੰਘ ਉਰਫ ਕੇਕੜਾ, ਬਠਿੰਡਾ ਦੇ ਮਨਪ੍ਰੀਤ ਸਿੰਘ ਉਰਫ ਮੰਨਾ, ਫਰੀਦਕੋਟ ਦੇ ਮਨਪ੍ਰੀਤ ਭਾਊ, ਅੰਮ੍ਰਿਤਸਰ ਦੇ ਸਰਜ ਮਿੰਟੂ, ਹਰਿਆਣਾ ਦੇ ਪ੍ਰਭਦੀਪ ਸਿੱਧੂ ਉਰਫ ਪੱਬੀ, ਸੋਨੀਪਤ ਦੇ ਪਿੰਡ ਰੇਵਲੀ, ਮੋਨੂੰ ਡਾਗਰ, ਪਵਨ ਬਿਸ਼ਨੋਈ ਅਤੇ ਨਸੀਬ ਵਜੋਂ ਹੋਈ ਹੈ।